23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੋਰ ਕਮੇਟੀ ਮੈਂਬਰ ਤੀਰਥ ਸਿੰਘ ਮਾਹਲਾ ਦਾ ਬਚਿੱਤਰ ਸਿੰਘ ਕਾਲੇਕੇ ਦੇ ਗ੍ਰਹਿ ਵਿਖੇ ਸਨਮਾਨ

Ad Position 21
No active advertisement
ਅਜੀਤ ਡੈਸਕ 31-08-2025
ਬਾਘਾ ਪੁਰਾਣਾ, 30 ਅਗਸਤ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਚਿੱਤਰ ਸਿੰਘ ਕਾਲੇਕੇ ਵਲੋਂ ਆਪਣੇ ਗ੍ਰਹਿ ਵਿਖੇ ਹਲਕਾ ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਕੋਰ ਕਮੇਟੀ ਮੈਂਬਰ ਬਣਨ 'ਤੇ ਸਨਮਾਨ ਕੀਤਾ | ਇਸ ਮੌਕੇ ਸੁਖਜੀਤ ਸਿੰਘ ਮਾਹਲਾ, ਤਿਰਲੋਚਨ ਸਿੰਘ ਗਿੱਲ, ਚਮਕੌਰ ਸਿੰਘ ਘੋਲੀਆ, ਬਲਵਿੰਦਰ ਸਿੰਘ ਜ਼ੈਲਦਾਰ, ਗੁਰਜੀਤ ਸਿੰਘ ਕੋਟਲਾ ਦੇ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਆਗੂ ਵੀ ਹਾਜ਼ਰ ਸਨ | ਇਸ ਮੌਕੇ ਨਵਨਿਯੁਕਤ ਕੋਰ ਕਮੇਟੀ ਮੈਂਬਰ ਤੀਰਥ ਸਿੰਘ ਮਾਹਲਾ ਦਾ ਬਚਿੱਤਰ ਸਿੰਘ ਕਾਲੇਕੇ ਵਲੋਂ ਤੀਰਥ ਸਿੰਘ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਦੇ ਇਲਾਵਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਸਮਾਗਮ 'ਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਤੀਰਥ ਸਿੰਘ ਦੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ | ਬਚਿੱਤਰ ਸਿੰਘ ਕਾਲੇਕੇ ਨੇ ਕਿਹਾ ਕਿ ਤੀਰਥ ਸਿੰਘ ਮਾਹਲਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿਚ ਹਮੇਸ਼ਾ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਉਨ੍ਹਾਂ ਨੇ ਤੀਰਥ ਸਿੰਘ ਦੀਆਂ ਪਿਛਲੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜਨਤਕ ਸੇਵਾ ਪ੍ਰਤੀ ਜਾਨੂੰਨ ਅਤੇ ਸੰਘਰਸ਼ ਪਾਰਟੀ ਵਰਕਰਾਂ ਲਈ ਪ੍ਰੇਰਨਾਦਾਇਕ ਹੈ | ਤੀਰਥ ਸਿੰਘ ਮਾਹਲਾ ਨੇ ਸਨਮਾਨ ਲਈ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਆਗੂਆਂ ਵਲੋਂ ਚੇਅਰਮੈਨ ਬਚਿੱਤਰ ਸਿੰਘ ਕਾਲੇਕੇ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਘੋਲੀਆ ਕਲਾਂ ਦਾ ਸਰਕਲ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਨਹਿਰੀ ਵਿਭਾਗ ਵਲੋਂ ਡਰੇਨ ਦੀ ਸਫ਼ਾਈ ਕਰਵਾਉਣ ਲਈ ਕਿਸਾਨਾਂ ਤੇ ਸਰਪੰਚ ਵਲੋਂ ਧੰਨਵਾਦ ਅਗਲੀ ਖ਼ਬਰ ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਪੰਜਾਬ ਵਲੋਂ 2 ਨੂੰ ਦਿੱਤਾ ਜਾਵੇਗਾ ਧਰਨਾ-ਬਲਵਿੰਦਰ ਕੌਰ ਖੋਸਾ
Ad Position 24