22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦਾ ਵਫ਼ਦ ਡੀ. ਆਰ. ਓ. ਮੋਗਾ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ 'ਚ ਡਾਇਰੈਕਟਰ ਰਜਿਸਟਰਾਰ ਅਫ਼ਸਰ ਨੂੰ ਮਿਲਿਆ ਤੇ ਮੰਗ-ਪੱਤਰ ਦਿੱਤਾ | ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਦੱਸਿਆ ਕਿ ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਡੀ. ਏ. ਪੀ. ਖਾਦ ਦੀ ਭਾਰੀ ਕਿੱਲਤ ਅਤੇ ਦੁਕਾਨਦਾਰਾਂ ਵਲੋਂ ਡੀ. ਏ. ਪੀ. ਖਾਦ ਨਾਲ ਵਾਧੂ ਸਾਮਾਨ ਦੇਣ ਅਤੇ ਕਿਸਾਨਾਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਡੀ. ਆਰ. ਓ. ਮੋਗਾ ਨੂੰ ਮਿਲਿਆ ਗਿਆ ਤੇ ਮੰਗ-ਪੱਤਰ ਸੌਂਪਿਆ ਗਿਆ | ਡੀ. ਆਰ. ਓ. ਨੇ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਹੁੰਦੀ ਲੁੱਟ ਨੂੰ ਜਲਦੀ ਰੋਕਿਆ ਜਾਵੇਗਾ | ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਤੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਕਿਹਾ ਕਿ ਆਉਂਦੇ ਸਮੇਂ ਦੌਰਾਨ ਆਲੂਆਂ ਦੀ ਫ਼ਸਲ ਦੀ ਕਾਸ਼ਤ ਕੀਤੀ ਜਾਵੇਗੀ, ਜਿਸ ਲਈ ਡੀ. ਏ. ਪੀ. ਖਾਦ ਦੀ ਭਾਰੀ ਮਾਤਰਾ 'ਚ ਲੋੜ ਪਵੇਗੀ ਪਰ ਪੰਜਾਬ ਸਰਕਾਰ ਵਲੋਂ ਅਜੇ ਤੱਕ ਕੋਆਪ੍ਰੇਟਿਵ ਸੁਸਾਇਟੀਆਂ 'ਚ ਡੀ. ਏ. ਪੀ. ਖਾਦ ਉਪਲਬਧ ਨਹੀਂ ਕੀਤੀ ਗਈ | ਜੇਕਰ ਬਾਜ਼ਾਰ 'ਚ ਡੀ. ਏ. ਪੀ. ਖਾਦ ਜਾਂ ਯੂਰੀਆ ਖਾਦ ਦੀ ਕਿਸਾਨਾਂ ਵਲੋਂ ਖ਼ਰੀਦ ਕੀਤੀ ਜਾਂਦੀ ਹੈ ਤਾਂ ਪ੍ਰਾਈਵੇਟ ਦੁਕਾਨਦਾਰ ਡੀ. ਏ. ਪੀ. ਖਾਦ ਬਦਲੇ ਕਿਸਾਨਾਂ ਨੂੰ ਵਾਧੂ ਪਦਾਰਥ ਨੈਨੋ ਡੀ. ਏ. ਪੀ., ਨੈਨੋ ਯੂਰੀਆ ਲੀਕਡ ਧੱਕੇ ਨਾਲ ਮੜ੍ਹ ਰਹੇ ਹਨ | ਇਹੀ ਹਾਲ ਸੁਸਾਇਟੀਆਂ ਦਾ ਹੈ, ਜਿਸ 'ਚ ਮਜਬੂਰ ਕਿਸਾਨਾਂ ਦੀ ਵਾਧੂ ਸਾਮਾਨ ਦੇ ਕੇ ਵੱਡੀ ਲੁੱਟ ਕੀਤੀ ਜਾ ਰਹੀ ਹੈ | ਆਗੂਆਂ ਨੇ ਆਖਿਆ ਕਿ ਜੇਕਰ ਕਿਸਾਨਾਂ ਦੀ ਹੁੰਦੀ ਲੁੱਟ ਨੂੰ ਜਲਦੀ ਨਾ ਰੋਕਿਆ ਗਿਆ ਤਾਂ ਜਥੇਬੰਦੀ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ, ਸਹਾਇਕ ਮੀਤ ਪ੍ਰਧਾਨ ਨਾਜ਼ਰ ਸਿੰਘ ਖਾਈ, ਸਾਰਜ ਸਿੰਘ ਪੰਡੋਰੀ, ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਤੀਰਥਵਿੰਦਰ ਸਿੰਘ ਘੱਲ ਕਲਾਂ, ਅਜਮੇਰ ਸਿੰਘ ਛੋਟਾ ਘਰ, ਬਲਦੇਵ ਸਿੰਘ, ਹਰਜਿੰਦਰ ਸਿੰਘ ਆਦਿ ਆਗੂ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਦਰਿਆ ਸਤਲੁਜ ਵਿਚ ਮੁੜ ਵਧੇ ਪਾਣੀ ਕਾਰਨ ਵਿਧਾਇਕ ਲਾਡੀ ਢੋਸ ਨੇ ਲਿਆ ਬੰਨ੍ਹ ਦਾ ਜਾਇਜ਼ਾ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਨਹਿਰੀ ਵਿਭਾਗ ਵਲੋਂ ਡਰੇਨ ਦੀ ਸਫ਼ਾਈ ਕਰਵਾਉਣ ਲਈ ਕਿਸਾਨਾਂ ਤੇ ਸਰਪੰਚ ਵਲੋਂ ਧੰਨਵਾਦ
Ad Position 24