22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਦਰਿਆ ਸਤਲੁਜ ਵਿਚ ਮੁੜ ਵਧੇ ਪਾਣੀ ਕਾਰਨ ਵਿਧਾਇਕ ਲਾਡੀ ਢੋਸ ਨੇ ਲਿਆ ਬੰਨ੍ਹ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 31-08-2025
ਫਤਿਹਗੜ੍ਹ ਪੰਜਤੂਰ, 30 ਅਗਸਤ (ਜਸਵਿੰਦਰ ਸਿੰਘ ਪੋਪਲੀ)-ਦਰਿਆ ਸਤਲੁਜ ਵਿਚ ਮੁੜ ਪਾਣੀ ਛੱਡੇ ਜਾਣ ਕਾਰਨ ਪਾਣੀ ਵਧਣਾ ਸ਼ੁਰੂ ਹੋ ਗਿਆ ਹੈ, ਜਿਸ ਦੀ ਖਬਰ ਮਿਲਦਿਆਂ ਹੀ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਆਪਣੀਆਂ ਟੀਮਾਂ ਦੇ ਨਾਲ ਤੁਰੰਤ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ | ਉਨ੍ਹਾਂ ਧੁੱਸੀ ਬੰਨ੍ਹ ਦੇ ਵੱਖ-ਵੱਖ ਪੁਆਇੰਟਾਂ 'ਤੇ ਜਾ ਕੇ ਪਿੰਡਾਂ ਵਾਲਿਆਂ ਨਾਲ ਗੱਲਬਾਤ ਕੀਤੀ ਤੇ ਇਹ ਦੇਖਣ 'ਚ ਮਿਲਿਆ ਕਿ ਦਰਿਆ ਦੇ ਵਿਚ ਕਲਾਲੀ ਬੂਟੀ ਕਾਫੀ ਵੱਡੇ ਪੱਧਰ 'ਤੇ ਤੇਜ਼ੀ ਨਾਲ ਵਹਿ ਰਹੀ ਸੀ ਜਿਸ ਤੋਂ ਇਹ ਸਾਫ ਨਜ਼ਰ ਆ ਰਿਹਾ ਸੀ ਕਿ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ | ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ 'ਤੇ ਕਾਬੂ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਦੀ ਮਦਦ ਲਈ ਤਿੰਨ ਜਗ੍ਹਾ 'ਤੇ ਰਾਹਤ ਕੈਂਪ ਬਣਾਏ ਗਏ ਹਨ | ਪਹਿਲਾ ਕੈਂਪ ਰਾਊ ਵਾਲਾ ਸਕੂਲ, ਦੂਜਾ ਕੈਂਪ ਪਿੰਡ ਭੈਣੀ ਦੀ ਦਾਣਾ ਮੰਡੀ ਤੇ ਤੀਜਾ ਕੈਂਪ ਮੰਦਰ ਕਲਾਂ ਸਕੂਲ ਵਿਖੇ ਬਣਾਇਆ ਗਿਆ ਹੈ, ਜਿਸ 'ਚ ਰਹਾਇਸ਼, ਪਾਣੀ, ਹਾਰਾ ਚਾਰਾ, ਫੀਡ, ਤਿੰਨ ਟਾਈਮ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ | ਵਿਧਾਇਕ ਢੋਸ ਨੇ ਕਿਹਾ ਕਿ ਬੰਨ੍ਹ ਦੇ ਉੱਪਰ ਮਿੱਟੀ ਪਾਈ ਜਾ ਰਹੀ ਹੈ | ਉਨ੍ਹਾਂ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਨੂੰ ਚੈੱਕ ਕੀਤਾ ਜੇ ਕੋਈ ਤਰੁੱਟੀ ਸੀ ਉਨ੍ਹਾਂ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ | ਇਸ ਮੌਕੇ ਡੀ. ਐਸ. ਪੀ. ਜਤਿੰਦਰ ਸਿੰਘ, ਥਾਣਾ ਮੁਖੀ ਸੁਨੀਤਾ ਬਾਵਾ, ਜਸਵੰਤ ਸਿੰਘ ਜੱਸ ਅਲਾਬਾਦ, ਸਰਪੰਚ ਰਾਜਵੀਰ ਸਿੰਘ ਕੰਗ ਕਿਲੀ ਗਾਂਧਰਾ, ਅਮਰਿੰਦਰ ਸਿੰਘ, ਅਮਨ ਕਾਦਰਵਾਲਾ, ਹਰਜੀਤ ਸਿੰਘ ਥਿੰਦ ਆੜ੍ਹਤੀਆ, ਹਰਪਾਲ ਸਿੰਘ ਢਿੱਲੋਂ ਸ਼ਾਹਵਾਲਾ, ਮਨਵੀਰ ਸਿੰਘ ਸੰਧੂ ਮੁੰਡੀ ਜਮਾਲ, ਅਮਰਜੀਤ ਸਿੰਘ ਦੌਲੇਵਾਲੀਆ, ਪੀ. ਏ. ਭੁਪਿੰਦਰ ਸਿੰਘ ਭਿੰਦਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ 'ਚ ਚਲਾਇਆ ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦਾ ਵਫ਼ਦ ਡੀ. ਆਰ. ਓ. ਮੋਗਾ ਨੂੰ ਮਿਲਿਆ
Ad Position 24