22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਨਿਹਾਲ ਸਿੰਘ ਵਾਲਾ 'ਚ ਚਲਾਇਆ ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ

Ad Position 21
No active advertisement
ਅਜੀਤ ਡੈਸਕ 31-08-2025
ਨਿਹਾਲ ਸਿੰਘ ਵਾਲਾ, 30 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿਹਾਲ ਸਿੰਘ ਵਾਲਾ ਦੇ ਡੀ. ਐਸ. ਪੀ. ਅਨਵਰ ਅਲੀ ਦੀ ਅਗਵਾਈ ਹੇਠ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਤਹਿਤ ਥਾਣਾ ਨਿਹਾਲ ਸਿੰਘ ਵਾਲਾ, ਥਾਣਾ ਬੱਧਨੀ ਕਲਾਂ, ਪੁਲਿਸ ਚੌਕੀ ਦੀਨਾਂ ਸਾਹਿਬ, ਪੁਲਿਸ ਚੌਕੀ ਬਿਲਾਸਪੁਰ, ਪੁਲਿਸ ਚੌਕੀ ਲੋਪੋ ਦੀਆਂ ਪੁਲਿਸ ਪਾਰਟੀਆਂ ਤੋਂ ਇਲਾਵਾ ਐਟੀਂ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਵਲੋਂ ਕਾਸੋ ਆਪ੍ਰੇਸ਼ਨ ਕੀਤਾ | ਇਸ ਆਪ੍ਰੇਸ਼ਨ ਦੀ ਅਗਵਾਈ ਕਰਦੇ ਹੋਏ ਡੀ. ਐਸ. ਪੀ. ਅਨਵਰ ਅਲੀ ਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੰਡੀ ਨਿਹਾਲ ਸਿੰਘ ਵਾਲਾ ਦੀਆਂ ਵੱਖ-ਵੱਖ ਥਾਵਾਂ 'ਤੇ ਸਰਚ ਆਪ੍ਰੇਸ਼ਨ ਕਰਦਿਆਂ ਘਰਾਂ ਦੀ ਤਲਾਸ਼ੀ ਵੀ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਦੇ ਕਾਗਜ਼ ਚੈੱਕ ਕੀਤੇ ਗਏ ਅਤੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨਸ਼ਿਆਂ ਦੇ ਮਾਮਲੇ 'ਚ ਪੂਰੀ ਸਖ਼ਤੀ ਨਾਲ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਚਲਾ ਰਹੀ ਹੈ ਅਤੇ ਕਿਸੇ ਵੀ ਨਸ਼ੇ ਦੇ ਸੌਦਾਗਰ ਨੂੰ ਬਖਸ਼ਿਆਂ ਨਹੀਂ ਜਾਵੇਗਾ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਨਸ਼ੇ ਦਾ ਆਦੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੰਜਾਬ ਸਰਕਾਰ ਵਲੋਂ ਉਸ ਵਿਅਕਤੀ ਦਾ ਇਲਾਜ ਕਰਵਾਉਣ ਦੇ ਪੂਰੇ ਯਤਨ ਕੀਤੇ ਜਾਂਦੇ ਹਨ | ਇਸ ਮੌਕੇ ਥਾਣਾ ਬੱਧਨੀ ਕਲਾਂ ਦੇ ਮੁੱਖ ਅਫਸਰ ਗੁਰਤੇਜ ਸਿੰਘ, ਥਾਣਾ ਅਜੀਤਵਾਲ ਦੇ ਰਾਜ ਸਿੰਘ, ਪੁਲਿਸ ਚੌਕੀ ਦੀਨਾਂ ਸਾਹਿਬ ਦੇ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ, ਲੋਪੋ ਚੌਕੀ ਤੋਂ ਕ੍ਰਿਸ਼ਨ ਗੋਪਾਲ, ਸਬ-ਇੰਸਪੈਕਟਰ ਸਤਨਾਮ ਸਿੰਘ ਬੱਧਨੀ, ਸਹਾਇਕ ਥਾਣੇਦਾਰ ਸੁਖਚੈਨ ਸਿੰਘ, ਸਹਾਇਕ ਥਾਣੇਦਾਰ ਮਨਜੀਤ ਸਿੰਘ, ਹੌਲਦਾਰ ਸਿਕੰਦਰ ਸਿੰਘ, ਧੰਨਦੀਪ ਸਿੰਘ, ਸੁਰਿੰਦਰ ਸਿੰਘ, ਜਤਿੰਦਰ ਕੌਰ, ਪਰਮਜੀਤ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੋਗਾ 'ਚ ਮਿਸ਼ਨ ਅਖਰਕਾਰੀ ਸ਼ੁਰੂ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਦਰਿਆ ਸਤਲੁਜ ਵਿਚ ਮੁੜ ਵਧੇ ਪਾਣੀ ਕਾਰਨ ਵਿਧਾਇਕ ਲਾਡੀ ਢੋਸ ਨੇ ਲਿਆ ਬੰਨ੍ਹ ਦਾ ਜਾਇਜ਼ਾ
Ad Position 24