15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼

Ad Position 21
No active advertisement
ਅਜੀਤ ਡੈਸਕ 01-09-2025
ਜੈਤੋ, 31 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਗੁਰਦੁਆਰਾ ਟਿੱਬੀ ਸਾਹਿਬ ਰੋਡ ਜੈਤੋ ਦੇ ਵਸਨੀਕ ਇਕ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ | ਬੀਤੀ ਰਾਤ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੂੰ ਮਰੀਜ਼ ਦੇ ਰਿਸ਼ਤੇਦਾਰ ਵਲੋਂ ਫ਼ੋਨ ਰਾਹੀਂ ਸੂਚਨਾ ਦਿੱਤੀ ਕਿ ਗੁਰਦੁਆਰਾ ਟਿੱਬੀ ਸਾਹਿਬ ਰੋਡ ਜੈਤੋ ਦੇ ਵਸਨੀਕ ਸੰਨੀ ਕੁਮਾਰ (21 ਸਾਲ) ਸਪੁੱਤਰ ਮੋਹਣ ਸਿੰਘ ਵਲੋਂ ਕੋਈ ਜ਼ਹਿਰੀਲੀ ਦਵਾਈ ਪੀ ਲਈ ਗਈ ਹੈ | ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਐਬੂਲੈਂਸ ਰਾਹੀਂ ਪੀੜਤ ਮਰੀਜ਼ ਨੂੰ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰ ਦੀ ਟੀਮ ਵਲੋਂ ਮੁਢੱਲੀ ਸਹਾਇਤਾ ਦੇਣ ਉਪਰੰਤ ਮਰੀਜ਼ ਦੀ ਹਾਲਾਤ ਨਾਜ਼ੁਕ ਹੋਣ ਕਾਰਨ ਬਾਹਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਜਿੱਥੇ ਇਕ ਦਿਨ ਬੀਤ ਜਾਣ ਦੇ ਬਾਵਜੂਦ ਵੀ ਮਰੀਜ਼ ਦੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ | ਇਸ ਘਟਨਾ ਸਬੰਧੀ ਪੁਲਿਸ ਥਾਣਾ ਮੁਖੀ ਜੈਤੋ ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ ਮਰੀਜ਼ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮੁਕੱਦਮਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਨੂੰ ਅਮਲ 'ਚ ਲਿਆਂਦਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਪਿੰਡ ਕੋਟਲੀ ਸੰਘਰ 'ਚ ਕਈ ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿਗੀਆਂ ਅਗਲੀ ਖ਼ਬਰ ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਅਤੇ ਸਨਮਾਨ ਕੀਤਾ
Ad Position 24