06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਮਾਪਤ

Ad Position 21
No active advertisement
ਅਜੀਤ ਡੈਸਕ 02-09-2025
ਮਲੋਟ, 1 ਸਤੰਬਰ (ਪਾਟਿਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਦੇ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹੰਤ ਕਾਹਨ ਸਿੰਘ ਸੇਵਾ ਪੰਥੀ, ਰਣਜੀਤ ਸਿੰਘ ਸੇਵਾ ਪੰਥੀ, ਜਗਜੀਤ ਸਿੰਘ ਸੇਵਾ ਪੰਥੀ ਦੀ ਅਗਵਾਈ ਹੇਠ ਕਰਵਾਇਆ ਗਿਆ | ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਮਲੋਟ, ਅਬੋਹਰ, ਜਲਾਲਾਬਾਦ, ਫ਼ਾਜ਼ਿਲਕਾ, ਡੱਬਵਾਲੀ, ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਨ੍ਹਾਂ ਗੁਰਮਤਿ ਸਮਾਗਮਾਂ ਚ ਗੁਨਿਆਣਾ ਭਾਈ ਜਗਤਾ ਜੀ ਮੁੱਖ ਸਥਾਨ ਤੋਂ ਹਰਿੰਦਰ ਸਿੰਘ ਟੀਟੂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਉਪਰੰਤ ਲੁਧਿਆਣਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਗੁਰਸ਼ਰਨ ਸਿੰਘ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਇਨ੍ਹਾਂ ਗੁਰਮਤਿ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਹਰਿੰਦਰ ਸਿੰਘ ਟੀਟੂ ਨੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਸੰਗਤਾਂ ਨੂੰ ਅਪੀਲ ਕੀਤੀ, ਉੱਥੇ ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲਿਆਂ ਨੇ ਨੌਜਵਾਨ ਵੀਰਾਂ ਨੂੰ ਅੰਮਿ੍ਤ ਵੇਲਾ ਸੰਭਾਲਣ ਦੀ ਬੇਨਤੀ ਕਰਦਿਆਂ ਕਿਹਾ ਕਿ ਉਹ ਸਾਬਤ ਸੂਰਤ ਹੋ ਕੇ ਸਿੱਖ ਸੰਗਤਾਂ ਲਈ ਰੋਲ ਮਾਡਲ ਵਜੋਂ ਵਿਚਰਨ ਤੇ ਆਪਣੇ ਅਮੀਰ ਸ਼ਹੀਦੀ ਸੱਭਿਆਚਾਰਕ ਵਿਰਸੇ ਨਾਲ ਜੁੜਨ ਦੀ ਤਾਕੀਦ ਕੀਤੀ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਨਿਭਾਈ | ਇਨ੍ਹਾਂ ਗੁਰਮਤਿ ਸਮਾਗਮਾਂ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਮਹਾਂਪੁਰਸ਼ਾਂ ਭਾਈ ਗੁਰਸ਼ਰਨ ਸਿੰਘ ਦੇ ਕੀਰਤਨੀ ਜਥੇਦਾਰ ਅਤੇ ਉਨ੍ਹਾਂ ਦੇ ਨਾਲ ਆਈਆਂ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਤੁਲਸਾ ਸਿੰਘ, ਧਰਮ ਸਿੰਘ, ਸਰਦੂਲ ਸਿੰਘ ਸ਼ੇਰਾਂਵਾਲਾ, ਪਰਵਿੰਦਰ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ ਮੱਕੜ, ਜੋਗਿੰਦਰ ਸਿੰਘ, ਬਿੰਦਰ ਸਿੰਘ ਡੰਗ, ਰਾਜੂ ਕਾਲੜਾ, ਅਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਪਿ੍ਤਪਾਲ ਸਿੰਘ, ਪਰਮਜੀਤ ਸਿੰਘ ਨਾਗੀ, ਅਮਰੀਕ ਸਿੰਘ ਕਲਸੀ, ਕੁਲਵੰਤ ਸਿੰਘ ਮੱਕੜ, ਹਰਪਾਲ ਸਿੰਘ ਵਿਰਦੀ, ਵਿੱਕੀ ਵਿਰਦੀ, ਬਾਬੂ ਸਿੰਘ, ਹਰਜਿੰਦਰ ਸਿੰਘ ਮੌੜ, ਸ਼ਰਨਜੀਤ ਸਿੰਘ, ਹਰਮੀਤ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਦਲੀਪ ਸਿੰਘ, ਅਜਾਇਬ ਸਿੰਘ, ਅਜੀਤ ਸਿੰਘ ਕੰਗਨਖੇੜਾ, ਅਮਨਦੀਪ ਸਿੰਘ ਪਟਵਾਰੀ, ਸੁਖਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ: ਸ਼ੇਰ ਸਿੰਘ ਘੁਬਾਇਆ ਅਗਲੀ ਖ਼ਬਰ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ...
Ad Position 24
No active advertisement