06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਗਿੱਦੜਬਾਹਾ ਦੇ ਡਾਕਟਰਾਂ ਨੇ ਹੜ੍ਹ ਪੀੜਤਾਂ ਲਈ ਖੋਲੇ੍ਹ ਦਰਵਾਜ਼ੇ

Ad Position 21
No active advertisement
ਅਜੀਤ ਡੈਸਕ 02-09-2025
ਗਿੱਦੜਬਾਹਾ, 1 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ 'ਚ ਹੜ੍ਹਾਂ ਦੀ ਮਾਰ ਹੇਠ ਆਏ ਪੀੜਤ ਪਰਿਵਾਰਾਂ ਦੇ ਇਲਾਜ ਲਈ ਗਿੱਦੜਬਾਹਾ ਦੇ ਡਾਕਟਰਾਂ ਨੇ ਪਹਿਲ ਕਦਮੀ ਕਰਦਿਆਂ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ | ਦੀਪ ਹਸਪਤਾਲ ਗਿੱਦੜਬਾਹਾ ਦੇ ਪ੍ਰਬੰਧਕ ਡਾ. ਰਾਜੀਵ ਜੈਨ ਨੇ ਕਿਹਾ ਹੈ ਕਿ ਪੰਜਾਬ 'ਚ ਆਏ ਹੜ੍ਹਾਂ ਕਾਰਨ ਆਮ ਲੋਕਾਂ ਦੇ ਹੋ ਰਹੇ ਨੁਕਸਾਨ ਦਾ ਬਹੁਤ ਦੁੱਖ ਹੋ ਰਿਹਾ ਹੈ | ਉਨ੍ਹਾਂ ਦੇ ਨਜ਼ਦੀਕ ਫ਼ਾਜ਼ਿਲਕਾ ਹਲਕੇ 'ਚ ਹੜ੍ਹਾਂ ਨੇ ਆਮ ਜਨਜੀਵਨ ਤਹਿਸ-ਨਹਿਸ ਕਰ ਦਿੱਤਾ ਹੈ | ਫ਼ਸਲਾਂ ਬਰਬਾਦ ਹੋਣ ਤੋਂ ਇਲਾਵਾ ਮਾਲ ਡੰਗਰ ਤੇ ਆਮ ਲੋਕਾਂ ਦੀ ਸਿਹਤ ਪ੍ਰਭਾਵਿਤ ਹੋ ਰਹੀ ਹੈ | ਲਗਾਤਾਰ ਪਾਣੀ ਵਿਚ ਰਹਿਣ ਕਰਕੇ ਮਨੁੱਖੀ ਸਿਹਤ 'ਤੇ ਮਾੜਾ ਪ੍ਰਭਾਵ ਪੈਣ ਦਾ ਡਰ ਹੈ | ਇਸ ਲਈ ਉਨ੍ਹਾਂ ਵਲੋਂ ਹਲਕੇ ਵਿਚ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਆਮ ਲੋਕਾਂ ਨੰੂ ਲੋੜੀਂਦੀ ਮੈਡੀਕਲ ਸਹਾਇਤਾ ਦਿੱਤੀ ਜਾਵੇਗੀ | ਡਾ. ਜੈਨ ਨੇ ਕਿਹਾ ਕਿ ਜਿਹੜਾ ਮਰੀਜ਼ ਗੰਭੀਰ ਹਾਲਤ ਵਿਚ ਹੋਵੇਗਾ, ਉਸ ਨੂੰ ਗਿੱਦੜਬਾਹਾ ਵਿਖੇ ਹਸਪਤਾਲ ਵਿਚ ਭਰਤੀ ਕਰਕੇ ਉਸ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ | ਇਸ ਦੌਰਾਨ ਜੇਕਰ ਕੋਈ ਐਂਬੂਲੈਂਸ ਦੀ ਜ਼ਰੂਰਤ ਹੋਵੇਗੀ ਤਾਂ ਉਸ ਦਾ ਪ੍ਰਬੰਧ ਕੀਤਾ ਗਿਆ ਹੈ | ਇਸੇ ਤਰ੍ਹਾਂ ਮਾਤਾ ਸੰਤੋਸ਼ੀ ਹਸਪਤਾਲ ਦੇ ਪ੍ਰਬੰਧਕ ਸੇਵਾ ਮੁਕਤ ਸਿਵਲ ਸਰਜਨ ਡਾ. ਹਰੀ ਨਰਾਇਣ ਨੇ ਵੀ ਕਿਹਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਉਨ੍ਹਾਂ ਦੇ ਹਸਪਤਾਲ ਦੇ ਦਰਵਾਜ਼ੇ ਹਰ ਸਮੇਂ ਖੁੱਲੇ੍ਹ ਹਨ | ਹਰ ਪ੍ਰਕਾਰ ਦੇ ਟੈਸਟ, ਦਵਾਈਆਂ ਤੇ ਇਲਾਜ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕੋਈ ਐੱਨ.ਜੀ.ਓ. ਕੋਈ ਸਿਫ਼ਾਰਸ਼ ਕਰੇਗਾ ਤਾਂ ਉਨ੍ਹਾਂ ਵਲੋਂ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਐਂਬੂਲੈਂਸ ਦੀ ਸਹਾਇਤਾ ਵੀ ਹਰ ਸਮੇਂ ਉਪਲਬਧ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਪਿੰਡ ਝਬੇਲਵਾਲੀ ਦੇ ਪੀੜਤ ਪਰਿਵਾਰ ਨੂੰ 1 ਲੱਖ ਦੀ ਸਹਾਇਤਾ ਰਾਸ਼ੀ ਦਿੱਤੀ ਅਗਲੀ ਖ਼ਬਰ ਬਰਸਾਤੀ ਪਾਣੀ ਦੀ ਮਾਰ ਹੇਠਾਂ ਆਏ ਪਿੰਡਾਂ ਦਾ ਵਿਧਾਇਕ ਕਾਕਾ ਬਰਾੜ ਵਲੋਂ ਦੌਰਾ
Ad Position 24
No active advertisement