06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਵਿਧਾਇਕ ਕਾਕਾ ਬਰਾੜ ਨੇ ਪਿੰਡ ਝਬੇਲਵਾਲੀ ਦੇ ਪੀੜਤ ਪਰਿਵਾਰ ਨੂੰ 1 ਲੱਖ ਦੀ ਸਹਾਇਤਾ ਰਾਸ਼ੀ ਦਿੱਤੀ

Ad Position 21
No active advertisement
ਅਜੀਤ ਡੈਸਕ 02-09-2025
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬੀਤੇ ਦਿਨੀਂ ਤੇਜ਼ ਬਾਰਿਸ਼ ਕਾਰਨ ਨਜ਼ਦੀਕੀ ਪਿੰਡ ਝਬੇਲਵਾਲੀ ਦੇ ਇਕ ਕਿਸਾਨ ਦੇ ਘਰ ਬਣੇ ਬੱਕਰੀ ਫਾਰਮ ਦੀ ਛੱਤ ਡਿੱਗਣ ਨਾਲ ਹੋਏ ਵੱਡੇ ਨੁਕਸਾਨ ਨੂੰ ਲੈ ਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਪੀੜਤ ਪਰਿਵਾਰ ਦੀ ਬਾਂਹ ਫ਼ੜ੍ਹੀ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ | ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਪਰਿਵਾਰ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਸੌਂਪੀ | ਇਸ ਮੌਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪਰਿਵਾਰ ਨਾਲ ਬਹੁਤ ਵੱਡਾ ਨੁਕਸਾਨ ਹੋਇਆ ਹੈ, ਕਿਉਂਕਿ ਪਰਿਵਾਰ ਬਹੁਤ ਮਿਹਨਤ ਕਰਕੇ ਇੱਥੋਂ ਤੱਕ ਪੁੱਜਾ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਕਰੀਬ 40 ਬੱਕਰੀਆਂ ਮਰ ਗਈਆਂ, ਜਿਸ ਨਾਲ ਲੱਖਾਂ ਦਾ ਨੁਕਸਾਨ ਹੋਇਆ ਹੈ | ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰ ਨਾਲ ਖੜੇ੍ਹ ਹਨ ਅਤੇ ਆਪਣੇ ਵਲੋਂ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪਰਿਵਾਰ ਨੂੰ ਸੌਂਪੀ | ਇਸ ਮੌਕੇ ਪੀੜਤ ਪਰਿਵਾਰ ਹਰਬੰਸ ਸਿੰਘ ਨੰਬਰਦਾਰ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਾਡੀ ਔਖੇ ਵੇਲੇ ਬਾਂਹ ਫ਼ੜ੍ਹੀ ਹੈ | ਇਸ ਮੌਕੇ ਤੇ ਬਲਰਾਜ ਸਿੰਘ ਭੁੱਲਰ ਸੂਬਾ ਜੁਆਇੰਟ ਸਕੱਤਰ, ਮਨਜੀਤ ਸਿੰਘ, ਉਪਕਾਰ ਸਿੰਘ, ਲਾਡੀ ਬਠਿੰਡਾ ਰੋਡ, ਲਖਵਿੰਦਰ ਸਿੰਘ ਲੱਖਾ, ਜਥੇਦਾਰ ਸੁਖਮੰਦਰ ਸਿੰਘ, ਸੁਰਜੀਤ ਸਿੰਘ, ਸੁਖਦੇਵ ਸਿੰਘ ਫੌਜੀ, ਮਲਕੀਤ ਸਿੰਘ ਮੈਂਬਰ, ਪੱਪੂ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਣ ਵਿਭਾਗ ਦੀ ਅਫ਼ਸਰ ਕਰਮਜੀਤ ਕੌਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗਿੱਦੜਬਾਹਾ ਦੇ ਡਾਕਟਰਾਂ ਨੇ ਹੜ੍ਹ ਪੀੜਤਾਂ ਲਈ ਖੋਲੇ੍ਹ ਦਰਵਾਜ਼ੇ
Ad Position 24
No active advertisement