ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਹਰਮਹਿੰਦਰ ਪਾਲ)-ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬਰਸਾਤ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੌਕੇ 'ਤੇ ਲੋੜ ਅਨੁਸਾਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਸੰਬੰਧ ਵਿਚ ਅੱਜ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਪਿੰਡ ਉਦੇਕਰਨ ਤੇ ਬੂੜਾ ਗੁੱਜਰ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਕਿ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਾਰੀਆਂ ਸਿਹਤ ਸੰਸਥਾਵਾਂ ਵਿਚ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਜਾਗਰੂਕ ਕੀਤਾ ਜਾਵੇ ਅਤੇ ਨਾਲ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ | ਇਸ ਸਮੇਂ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਬਰਸਾਤਾਂ ਦੌਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿਚ ਓ.ਆਰ.ਐੱਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਕਿ ਸਿਹਤ ਵਿਭਾਗ ਵਲੋਂ ਸਾਰੀਆ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਦਿੱਤਾ ਜਾ ਰਿਹਾ ਹੈ | ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਸੁਖਚਰਨ ਸਿੰਘ ਸਰਪੰਚ ਪਿੰਡ ਉਦੇਕਰਨ, ਹਰਪ੍ਰੀਤ ਸਿੰਘ ਸੀ.ਐੱਚ.ਓ., ਰਾਜਵੀਰ ਕੌਰ ਏ.ਐੱਨ.ਐੱਮ. ਆਦਿ ਹਾਜ਼ਰ ਸਨ |