ਕੋਟਕਪੂਰਾ, 1 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮੋਗਾ ਰੋਡ ਕੋਟਕਪੂਰਾ ਵੱਲ ਜਾ ਰਹੇ ਸਨ ਤਾਂ ਨੇੜੇ ਸੀ.ਐਨ.ਸੀ ਇਨਕਲੇਵ ਕੋਟਕਪੂਰਾ ਪਾਸ ਪੁੱਜੇ ਤਾਂ ਸਾਹਮਣੇ ਤੋਂ 2 ਮੋਨੇ ਨੌਜਵਾਨ ਖੜੇ ਦਿਖਾਈ ਦਿੱਤੇ, ਜਿਨ੍ਹਾਂ ਵਿਚੋਂ ਇਕ ਦੇ ਸੱਜੇ ਹੱਥ ਵਿਚ ਪਾਰਦਰਸੀ ਮੋਮੀ ਲ਼ਿਫ਼ਾਫ਼ੀ ਫੜੀ ਹੋਈ ਸੀ, ਦੂਸਰਾ ਉਸ ਲ਼ਿਫ਼ਾਫ਼ੀ ਵਿਚੋਂ ਕੁਝ ਕੱਢ ਰਿਹਾ ਸੀ | ਜੋ ਇਕਦਮ ਪੁਲਿਸ ਪਾਰਟੀ ਨੂੰ ਦੇਖ ਕੇ ਹੱਥ ਵਿਚੋਂ ਮੋਮੀ ਲਿਫ਼ਾਫ਼ੀ ਜ਼ਮੀਨ ਪਰ ਸੁੱਟ ਕੇ ਖਿਸਕਣ ਲੱਗੇ ਤਾਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ | ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 6.30 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਕਰਨ ਸਿੰਘ ਅਤੇ ਰਮਨਦੀਪ ਸਿੰਘ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਪੁਲਿਸ ਸਟੇਸ਼ਨ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |