ਜੈਤੋ, 1 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਜੈਤੋ ਗੰਗਸਰ ਵਲੋਂ ਸਥਾਨਕ ਪੰਚਾਇਤੀ ਗਊਸ਼ਾਲਾ 'ਚ ਸ਼ੂਗਰ ਅਤੇ ਬੀਪੀ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਮਾਜ ਸੇਵਕ ਸਤਪਾਲ ਜਿੰਦਲ ਨੇ ਕੀਤਾ | ਉਨ੍ਹਾਂ ਕਲੱਬ ਵਲੋਂ ਕੀਤੇ ਜਾ ਰਹੇ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ | ਪੀ.ਆਰ.ਓ. ਲਾਇਨ ਨਰੇਸ਼ ਮਿੱਤਲ ਨੇ ਦੱਸਿਆ ਕਿ ਕੈਂਪ ਵਿਚ 48 ਮਰੀਜ਼ਾਂ ਦੀ ਸ਼ੂਗਰ ਅਤੇ ਬੀ.ਪੀ. ਦੀ ਜਾਂਚ ਕੀਤੀ ਗਈ | ਡਾਕਟਰ ਟੀਮ ਨੇ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਨੂੰ ਇਸ ਘਾਤਕ ਬਿਮਾਰੀ ਤੋਂ ਬਚਣ ਦੇ ਤਰੀਕੇ ਵੀ ਦੱਸੇ | ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਲਾਇਨ ਆਈ ਕੇਅਰ ਸੈਂਟਰ ਜੈਤੋ ਦੇ ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ ਨੇ ਕਿਹਾ ਕਿ ਸਾਡੀ ਸੰਸਥਾ ਹਰ ਐਤਵਾਰ ਸ਼ਹਿਰ ਦੇ ਮੁੱਖ ਸਥਾਨਾਂ 'ਤੇ ਅਜਿਹੇ ਕੈਂਪ ਲਗਾਉਂਦੀ ਹੈ | ਕੈਂਪ ਵਿਚ ਗਊਸ਼ਾਲਾ ਦੇ ਮੈਨੇਜਰ ਕਾਲਾ, ਜਗਮੋਹਨ, ਭੰਵਰੀ ਨੇ ਵਿਸ਼ੇਸ਼ ਸਹਿਯੋਗ ਦਿੱਤਾ |