20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰੀ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 02-09-2025
ਫ਼ਰੀਦਕੋਟ, 1 ਸਤੰਬਰ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਹਾਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਕਰਮਜੀਤ ਸਿੰਘ ਭੁੱਲਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਅਨਿਲ ਉਰਫ਼ ਗੱਬਰ ਪੁੱਤਰ ਸੁਰਜੀਤ ਸਿੰਘ ਪਾਸੋਂ ਇਕ ਮੋਬਾਈਲ ਫੋਨ ਬਰਾਮਦ ਹੋਇਆ ਹੈ | ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਦੀ ਪਰਿਕ੍ਰਮਾ 'ਚ ਭਰਿਆ ਪਾਣੀ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਹੜ੍ਹ ਪ੍ਰਭਾਵਿਤ ਪਿੰਡ ਸਾਬੂਆਣਾ ਪਹੁੰਚੇ <br/>
Ad Position 24