16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਾ. ਬਲਜੀਤ ਕੌਰ ਵਲੋਂ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡਾਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 03-09-2025
ਮਲੋਟ, 2 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਡਾ. ਬਲਜੀਤ ਕੌਰ ਨੇ ਪਿੰਡ ਥੇੜ੍ਹੀ, ਫਕਰਸਰ, ਘੱਗਾ ਤੇ ਜੰਡਵਾਲਾ ਦੇ ਖੇਤਾਂ ਅਤੇ ਮਕਾਨਾਂ ਨੂੰ ਹੋਏ ਨੁਕਸਾਨ ਦੀ ਸਥਿਤੀ ਦਾ ਜਾਇਜ਼ਾ ਲਿਆ | ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵਲੋਂ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨੁਕਸਾਨ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬੀਆਂ 'ਤੇ ਆਈ ਇਸ ਔਖੀ ਘੜੀ ਮੌਕੇ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਖ਼ੁਦ ਅੱਗੇ ਹੋ ਕੇ ਲੋਕਾਂ ਦੀ ਮਦਦ ਕਰ ਰਹੇ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਤਾਂ ਆਪਣੇ ਪੱਧਰ 'ਤੇ ਹੜ੍ਹਾਂ ਦਾ ਨੁਕਸਾਨ ਰੋਕਣ ਲਈ ਆਪਣੀ ਪੂਰੀ ਵਾਹ ਲਗਾ ਰਹੀ ਹੈ, ਪਰ ਕੇਂਦਰ ਦੀ ਭਾਜਪਾ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਹੜ੍ਹਾਂ ਦੇ ਨੁਸਕਾਨ ਦੀ ਪੂਰਤੀ ਵਜੋਂ ਵਿਸ਼ੇਸ਼ ਪੈਕੇਜ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਸਹਿਯੋਗੀ 5 ਪਿਸਤੌਲਾਂ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ 2 ਕਰੋੜ ਦੀ ਲਾਗਤ ਵਾਲੇ ਡਿਵਾਈਡਰ ਦਾ ਨੀਂਹ ਪੱਥਰ ਡਾ. ਬਲਜੀਤ ਕੌਰ ਨੇ ਰੱਖਿਆ <br/>
Ad Position 24