ਗਿੱਦੜਬਾਹਾ, 3 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਟ੍ਰੈਫ਼ਿਕ ਪੁਲਿਸ ਗਿੱਦੜਬਾਹਾ ਦੇ ਨਵ-ਨਿਯੁਕਤ ਇੰਚਾਰਜ ਐੱਸ.ਆਈ. ਹਰਭਗਵਾਨ ਸਿੰਘ ਮਾਨ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ | ਇਸ ਸੰਬੰਧੀ ਹਰਭਗਵਾਨ ਸਿੰਘ ਮਾਨ ਨੇ ਦੱਸਿਆ ਕਿ ਅੱਜ ਬਿਨਾਂ ਲਾਇਸੈਂਸ, ਬਿਨਾਂ ਰਜਿਸਟ੍ਰੇਸ਼ਨ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਕਰੀਬ ਡੇਢ ਦਰਜਨ ਦੋਪਹੀਆ ਤੇ ਚਾਰ ਪਹੀਆਂ ਵਾਹਨਾਂ ਦੇ ਚਲਾਨ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਪੁਲਿਸ ਵਲੋਂ ਭਵਿੱਖ ਵਿਚ ਵੀ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਇਸੇ ਤਰ੍ਹਾਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਵਾਹਨ ਦੇ ਕਾਗ਼ਜ਼ਾਤ ਪੂਰੇ ਰੱਖਣ ਦੀ ਅਪੀਲ ਕੀਤੀ | ਇਸ ਮੌਕੇ ਏ.ਐੱਸ.ਆਈ. ਹਜ਼ੂਰ ਸਿੰਘ ਤੋਂ ਇਲਾਵਾ ਟ੍ਰੈਫ਼ਿਕ ਪੁਲਿਸ ਦੇ ਨਿਰਮਲ ਸਿੰਘ ਅਤੇ ਹਰਪ੍ਰੀਤ ਕੌਰ ਵੀ ਮੌਜੂਦ ਸਨ |