ਜੈਤੋ, 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਰਾਮੂਵਾਲਾ (ਡੇਲਿਆਂਵਾਲੀ) ਵਿਖੇ ਨੌਜਵਾਨ ਆਗੂ ਡਾ. ਰਮਨਦੀਪ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੀ ਮੌਜੂਦਗੀ 'ਚ ਸੈਂਕੜੇ ਲੋਕਾਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਰਸਮੀ ਐਲਾਨ ਕੀਤਾ | ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਡਾ. ਰਮਨਦੀਪ ਸਿੰਘ ਜੈਤੋ ਦੀ ਪ੍ਰੇਰਨਾ ਸਦਕਾ ਅਤੇ ਗੁਲਾਬ ਸਿੰਘ ਰਾਮੂਵਾਲਾ ਸਹਿਯੋਗ ਨਾਲ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸੈਂਕੜੇ ਲੋਕਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਵਿਚ ਸ਼ਾਮਿਲ ਹੋਏ | ਗੌਰਵ ਕੱਕੜ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਗੁਲਾਬ ਸਿੰਘ ਦੀ ਸ਼ਮੂਲੀਅਤ ਨਾਲ ਹਲਕਾ ਜੈਤੋ ਵਿਚ ਪਾਰਟੀ ਦੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਭਾਜਪਾ ਦੇ ਜਰਨਲ ਸਕੱਤਰ ਪ੍ਰੇਮ ਸਫਰੀ, ਸੀਨੀਅਰ ਆਗੂ ਅੰਗਰੇਜ਼ ਸਿੰਘ ਡੇਲਿਆਂਵਾਲੀ, ਗੁਰਪ੍ਰੀਤ ਸਿੰਘ ਰੋੜੀਕਪੂਰਾ, ਡਾ. ਰੂਬੀ ਚੈਨਾ ਸਮੇਤ ਕਈ ਹੋਰ ਵਰਕਰ ਵੀ ਮੌਜੂਦ ਸਨ | ਨੌਜਵਾਨ ਆਗੂ ਡਾ. ਰਮਨਦੀਪ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਇੱਕਤਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਭ ਕਾ ਸਾਥ ਅਤੇ ਸਭ ਕਾ ਵਿਕਾਸ ਨਾਅਰੇ ਤਹਿਤ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਵਰਕਰ ਜੇਕਰ ਇਸੇ ਤਰ੍ਹਾਂ ਭਾਜਪਾ ਨਾਲ ਜੁੜਦੇ ਰਹੇ ਤਾਂ 2027 ਪੰਜਾਬ ਅੰਦਰ ਵੱਡੇ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣੇਗੀ |