ਜੈਤੋ, 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲੋੜੀਂਦਾ ਰਾਸ਼ਨ ਆਦਿ ਪਹੁੰਚਾਉਣ ਲਈ ਟਰੱਕਾਂ ਦੀ ਲੋੜ ਹੁੰਦੀ ਹੈ, ਸਮਾਜ ਸੇਵੀ ਅਤੇ ਦਾਨੀ ਸੱਜਣਾਂ ਦੀ ਇਸ ਲੋੜ ਨੂੰ ਪੂਰਾ ਕਰਨ ਦੇ ਮਕਸ਼ਦ ਨਾਲ ਟੱਰਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ, ਯੂਨੀਅਨ ਪ੍ਰਬੰਧਕਾਂ ਅਤੇ ਮੈਂਬਰਾਂ ਨੇ ਫ਼ੈਸਲਾ ਲਿਆ ਕਿ ਹੜ੍ਹ ਪੀੜਤਾਂ ਲਈ ਰਸਦ ਅਤੇ ਹੋਰ ਸਾਮਾਨ ਪਹੁੰਚਾਉਣ ਲਈ ਟਰੱਕ ਯੂਨੀਅਨ ਜੈਤੋ ਵਲੋਂ ਟਰੱਕਾਂ ਦੀ ਮੁਫ਼ਤ ਸੇਵਾ ਦਿੱਤੀ ਜਾਵੇਗੀ | ਪ੍ਰਧਾਨ ਹਰਸਿਮਰਨ ਮਲਹੋਤਰਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਿਾੲਤਾ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਮੁੜ ਬਸੇਰਾ ਸੰਭਵ ਹੋ ਸਕੇ | ਪ੍ਰਧਾਨ ਹਰਸਿਮਰਨ ਮਲਹੋਤਰਾ, ਯੂਨੀਅਨ ਪ੍ਰਬੰਧਕਾਂ ਅਤੇ ਮੈਂਬਰਾਂ ਦੇ ਇਸ ਉਪਰਾਲੇ ਦੀ ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਗੋਬਿੰਦਰ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਫ਼ਿਕਰਮੰਦਾਂ ਵਲੋਂ ਸ਼ਲਾਘਾ ਕੀਤੀ ਗਈ |