09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੁਲਿਸ ਨੇ ਸਪੈਸ਼ਲ ਨਾਕਾਬੰਦੀ ਕਰ ਕੇ ਜ਼ਿਲ੍ਹੇ 'ਚ ਵਾਹਨਾਂ ਦੀ ਜਾਂਚ ਕੀਤੀ

Ad Position 21
No active advertisement
ਅਜੀਤ ਡੈਸਕ 04-09-2025
ਫ਼ਰੀਦਕੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਈ ਰੱਖਣ ਦੀ ਮੁਹਿੰਮ ਤਹਿਤ ਫ਼ਰੀਦਕੋਟ ਜ਼ਿਲ੍ਹੇ ਅੰਦਰ ਬੁੱਧਵਾਰ ਨੂੰ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਜਿਸਦੀ ਅਗਵਾਈ ਡਾ. ਪ੍ਰਗਿਆ ਜੈਨ ਐਸ.ਐਸ.ਪੀ ਵਲੋਂ ਕੀਤੀ ਗਈ | ਸਪੈਸ਼ਲ ਨਾਕਾਬੰਦੀਆਂ ਕਰਕੇ ਫ਼ਰੀਦਕੋਟ ਜ਼ਿਲ੍ਹੇ ਅੰਦਰ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਉੱਪਰ ਪੂਰੀ ਤਰ੍ਹਾਂ ਨਕੇਲ ਕਸੀ ਜਾ ਸਕੇ | ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਿਕ) ਫ਼ਰੀਦਕੋਟ ਅਤੇ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਸਿੱਧੀ ਸੁਪਰਵੀਜਨ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜਨਾਂ ਵਿਚ ਸ਼ਾਮ 3 ਵਜੇ ਤੋਂ 6 ਵਜੇ ਤੱਕ ਸਪੈਸ਼ਲ ਨਾਕਾਬੰਦੀ ਕੀਤੀ ਗਈ, ਜਿਸ ਵਿਚ ਮਹੱਤਵਪੂਰਨ ਥਾਵਾਂ 'ਤੇ ਨਾਕੇ ਲਗਾ ਕੇ ਵੱਧ ਤੋਂ ਵੱਧ ਪੁਲਿਸ ਬਲ ਦੀ ਤਾਇਨਾਤੀ ਯਕੀਨੀ ਬਣਾਈ ਗਈ | ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨੋ ਸਬ-ਡਵੀਜਨਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ 12 ਪੁਆਇੰਟਾਂ 'ਤੇ ਸਖਤ ਨਾਕਾਬੰਦੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਸਮੂਹ ਮੁੱਖ ਅਫ਼ਸਰ ਥਾਣਾ ਅਤੇ ਚੌਕੀ ਇੰਚਾਰਜਾਂ ਦੀਆਂ ਵੱਖ-ਵੱਖ ਟੀਮਾਂ ਜਿਨ੍ਹਾਂ 'ਚ 100 ਤੋਂ ਵੱਧ ਪੁਲਿਸ ਕਰਮਚਾਰੀਆਂ ਤਾਇਨਾਤ ਸਨ, ਵਲੋਂ ਵੱਡੇ ਪੱਧਰ 'ਤੇ ਚੈਕਿੰਗ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਵਲੋਂ ਮੈਂਬਰਾਂ ਦਾ ਸਨਮਾਨ ਭਲਕੇ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋੜੀਂਦਾ ਸਾਮਾਨ ਭੇਜਣ ਲਈ ਟਰੱਕ ਸੇਵਾ ਮੁਫ਼ਤ ਕੀਤੀ ਜਾਵੇਗੀ: ਟਰੱਕ ਯੂਨੀਅਨ ਜੈਤੋ
Ad Position 24