09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 18 ਲੱਖ ਦੀ ਮਾਰੀ ਠੱਗੀ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 04-09-2025
ਫ਼ਰੀਦਕੋਟ, 3 ਸਤੰਬਰ (ਸਰਬਜੀਤ ਸਿੰਘ)-ਨਵਾਂ ਸ਼ਹਿਰ ਦੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇੱਥੋਂ ਦੇ ਇਕ ਔਰਤ ਸਮੇਤ ਦੋ ਵਿਅਕਤੀਆਂ ਵਲੋਂ 18 ਲੱਖ ਦੀ ਕਥਿਤ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਰਜਿੰਦਰ ਕੁਮਾਰ ਵਾਸੀ ਨਵਾਂ ਸ਼ਹਿਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਣਦੀਪ ਕੌਰ ਪੁੱਤਰੀ ਗੁਰਮੇਲ ਸਿੰਘ ਵਾਸੀ ਸ਼ਿਵ ਮੰਦਰ ਵਾਲੀ ਗਲੀ ਫ਼ਿਰੋਜ਼ਪੁਰ ਰੋਡ ਫ਼ਰੀਦਕੋਟ ਨੂੰ ਉਸ ਵਲੋਂ ਵਿਦੇਸ਼ ਭੇਜਣ ਲਈ ਵੱਖ-ਵੱਖ ਤਰੀਕਾਂ ਨੂੰ ਕਥਿਤ ਤੌਰ 'ਤੇ ਕਰੀਬ 18 ਲੱਖ ਰੁਪਏ ਦਿੱਤੇ ਸਨ ਅਤੇ ਉਸ ਵਲੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ | ਉਸ ਨੇ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਕਿ ਕਥਿਤ ਦੋਸ਼ਣ ਨੇ ਉਸ ਨਾਲ ਵਿਦੇਸ਼ ਭੇਜਣ ਦੇ ਨਾਂਅ 'ਤੇ ਕਥਿਤ ਠੱਗੀ ਮਾਰੀ ਹੈ ਅਤੇ ਇਸ ਵਿਚ ਬਿੱਟੂ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਗਲੀ ਨੰ: 2 ਗੁਰੂ ਅਰਜਨ ਦੇਵ ਐਵੀਨਿਊ, ਫ਼ਰੀਦਕੋਟ ਵੀ ਸ਼ਾਮਿਲ ਹੈ | ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਪ ਕਪਤਾਨ ਪੁਲਿਸ ਵਲੋਂ ਕੀਤੀ ਗਈ ਪੜਤਾਲ ਅਤੇ ਜ਼ਿਲ੍ਹਾ ਮੁਖੀ ਦੇ ਹੁਕਮਾਂ 'ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਹਾਲ ਦੀ ਘੜੀ ਕਿਸੇ ਵੀ ਮੁਲਜ਼ਮ ਦੀ ਅਜੇ ਗਿ੍ਫ਼ਤਾਰੀ ਨਹੀਂ ਹੋਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਚਲਾਇਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ ਅਗਲੀ ਖ਼ਬਰ 'ਆਪ' ਆਗੂ ਡਾ. ਹਰਪਾਲ ਢਿੱਲਵਾਂ ਦਾ ਹੜ੍ਹ ਪੀੜਤਾਂ ਲਈ ਅਨੋਖਾ ਐਲਾਨ!
Ad Position 24