09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਚਲਾਇਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ

Ad Position 21
No active advertisement
ਅਜੀਤ ਡੈਸਕ 04-09-2025
ਫ਼ਰੀਦਕੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਪੁਲਿਸ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸ਼ੱਕੀ ਗਤੀਵਿਧੀਆਂ ਉੱਪਰ ਪੈਨੀ ਨਜ਼ਰ ਰੱਖਣ ਲਈ ਲਗਾਤਾਰ ਕਦਮ ਉਠਾਏ ਜਾ ਰਹੇ ਹਨ | ਇਸੇ ਤਹਿਤ ਪੁਲਿਸ ਟੀਮਾਂ ਜਿਨ੍ਹਾਂ ਵਿਚ ਐਂਟੀ-ਸਾਬੋਟੇਜ ਅਤੇ ਡੌਗ ਸਕਾਡ ਟੀਮਾਂ ਵੀ ਸ਼ਾਮਿਲ ਸਨ, ਨੇ ਰੇਲਵੇ ਸਟੇਸ਼ਨਾਂ 'ਤੇ ਗਹਿਰਾਈ ਨਾਲ ਜਾਂਚ ਕੀਤੀ | ਇਸ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਗਈ | ਇਸ ਦੌਰਾਨ ਜੀ.ਆਰ.ਪੀ ਪੁਲਿਸ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ ਅਤੇ ਬਿਨਾਂ ਕਿਸੇ ਵਜ੍ਹਾ ਦੇ ਰੇਲਵੇ ਸਟੇਸ਼ਨ 'ਚ ਘੁੰਮਣ ਵਾਲੇ ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ | ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਸ਼ਰਾਰਤੀ ਅਨਸਰਾਂ ਉੱਤੇ ਨਜ਼ਰ ਰੱਖਣ ਲਈ ਪੁਲਿਸ ਵਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਜਾਗਰੂਕਤਾ ਅਤੇ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 18 ਲੱਖ ਦੀ ਮਾਰੀ ਠੱਗੀ, ਮਾਮਲਾ ਦਰਜ
Ad Position 24