09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-09-2025
ਫ਼ਰੀਦਕੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਵੱਛ ਭਾਰਤ ਮਿਸ਼ਨ ਤਹਿਤ ਮੀਟਿੰਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਸੌਲਿਡ ਵੇਸਟ ਮੈਨੇਜਮੈਂਟ, ਲਿਕਿਊਡ ਵੇਸਟ ਮੈਨੇਜਮੈਂਟ ਆਦਿ ਦੇ ਕੰਮ ਸਾਲ 2025-26 ਵਿਚ ਹੀ ਮੁਕੰਮਲ ਕੀਤੇ ਜਾਣ ਤਾਂ ਜੋ ਸਾਰੇ ਪਿੰਡਾਂ ਨੂੰ ਸਮੇਂ-ਸਿਰ ਓਡੀਪੀ ਪਲੱਸ ਮਾਡਲ ਬਣਾਇਆ ਜਾ ਸਕੇ | ਇਸ ਤੋਂ ਇਲਾਵਾ ਕਮਿਊਨਿਟੀ ਸੈਨੇਟਰੀ ਕੰਪਲੈਕਸ, ਪਲਾਸਟਿਕ ਵੇਸਟ ਮੈਨੇਜਮੈਂਟ ਦੇ ਪ੍ਰਾਜੈਕਟ, ਨਿੱਜੀ ਪਖਾਨੇ ਆਦਿ ਦੇ ਵੀ ਕੰਮ ਮੁਕੰਮਲ ਕਰਵਾਏ ਜਾਣ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੋਜੈਕਟ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਅਤੇ ਮਗਨਰੇਗਾ ਤਹਿਤ ਕੰਮਵਰਜੈਸ ਹੇਠ ਕਰਵਾਏ ਜਾਂਦੇ ਹਨ | ਇਨ੍ਹਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਜਲਦੀ ਵਰਤੋਂ ਵਿਚ ਲਿਆਂਦਾ ਜਾਵੇ | ਉਨ੍ਹਾਂ ਪਿੰਡ ਟਹਿਣਾ ਦੀ ਪ੍ਰਾਈਵੇਟ ਗਊਸ਼ਾਲਾ ਵਿਚ ਪੰਜਾਬ ਊਰਜਾ ਵਿਕਾਸ ਏਜੰਸੀ ਵਲੋਂ ਤਿਆਰ ਕਰਵਾਏ ਬਾਇਓ ਗੈਸ ਪਲਾਂਟ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਭਿੰਦਰ ਸਿੰਘ ਗਰੇਵਾਲ, ਐਕਸੀਅਨ ਸ਼ਮਿੰਦਰ ਸਿੰਘ ਡੀਐਸਓ, ਅਮਨ ਜਿੰਦਲ ਏਡੀਐਸਓ, ਜੇ.ਈ ਗੁਰਪ੍ਰੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਡੀ.ਡੀ.ਪੀ.ਓ ਅਭਿਨਵ ਗੋਇਲ, ਬੀ.ਡੀ.ਪੀ.ਓ ਫ਼ਰੀਦਕੋਟ ਨੱਥਾ ਸਿੰਘ, ਬੀ.ਡੀ.ਪੀ.ਓਕੋਟਕਪੂਰਾ ਵਿਕਾਸ ਕੁਮਾਰ, ਬੀ.ਡੀ.ਪੀ.ਓ ਜੈਤੋ ਇਕਬਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਰਸਾਸੀ ਮੌਸਮ ਦੌਰਾਨ ਇਨਫ਼ੈਕਸ਼ਨ ਤੋਂ ਬਚਣ ਲਈ ਖ਼ਾਸ ਧਿਆਨ ਰੱਖਿਆ ਜਾਵੇ-ਸਿਵਲ ਸਰਜਨ ਅਗਲੀ ਖ਼ਬਰ ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਚਲਾਇਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ
Ad Position 24