09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 04-09-2025
ਗਿੱਦੜਬਾਹਾ, 3 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵਲੋਂ ਗਿਆਰਸ ਦੇ ਸੰਬੰਧ ਵਿਚ ਇਲਾਕੇ ਦੇ ਸ਼ਰਧਾਲੂਆਂ ਲਈ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਇਕ ਵਿਸ਼ੇਸ਼ ਬੱਸ ਗਿੱਦੜਬਾਹਾ ਤੋਂ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਹੈ | ਬੀਤੀ ਰਾਤ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵਲੋਂ ਗਿਆਰਸ ਦੇ ਸੰਬੰਧ ਵਿਚ ਇਕ ਬੱਸ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਦੇ ਪ੍ਰਧਾਨ ਰਾਜਿੰਦਰ ਸਿੰਗਲਾ ਨੇ ਦੱਸਿਆ ਕਿ ਉਕਤ ਬੱਸ ਨੂੰ ਗਿੱਦੜਬਾਹਾ ਦੇ ਪ੍ਰਾਪਰਟੀ ਡੀਲਰ ਰਮੇਸ਼ ਕੁਮਾਰ ਟੀਨਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਉਕਤ ਬੱਸ ਵਿਚ ਲਗਪਗ 57 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਅਤੇ ਸ਼ਰਧਾਲੂਆਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਸੰਸਥਾ ਵਲੋਂ ਕੀਤਾ ਗਿਆ ਹੈ | ਉਕਤ ਬੱਸ ਸ੍ਰੀ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਦੇ ਦਰਸ਼ਨ ਕਰਵਾਉਂਦੀ ਹੋਈ ਵਾਪਸੀ ਸਮੇਂ ਇੱਛਾ ਪੂਰਨ ਮੰਦਰ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਗਿੱਦੜਬਾਹਾ ਵਾਪਸ ਪਹੁੰਚੇਗੀ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਉਕਤ ਬੱਸ ਵਿਚ ਜਾਣ ਵਾਲੇ ਸ਼ਰਧਾਲੂਆਂ ਤੇ ਸ੍ਰੀ ਸ਼ਿਆਮ ਸੇਵਾ ਮੰਡਲ ਦੇ ਮੈਂਬਰਾਂ ਵਲੋਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਆਪਣੇ ਘਰਾਂ ਤੋਂ ਬੇਘਰ ਹੋਏ ਲੋਕਾਂ ਤੇ ਹੜ੍ਹਾਂ ਦੀ ਮਾਰ ਸਹਿ ਰਹੇ ਲੋਕਾਂ ਨੂੰ ਹੌਂਸਲਾ ਬਖ਼ਸ਼ੇ ਅਤੇ ਉਨ੍ਹਾਂ ਦੀ ਜ਼ਿੰਦਗੀ ਵਿਚ ਜਲਦ ਦੁਬਾਰਾ ਸੁੱਖ-ਸ਼ਾਂਤੀ ਕਾਇਮ ਹੋਵੇ | ਇਸ ਮੌਕੇ ਰਜਿੰਦਰ ਸਿੰਗਲਾ, ਧਰਮਪਾਲ ਸਿੰਘ ਰਿੰਕੂ ਢੱਲਾ, ਰਾਹੁਲ ਮੰਗਲਾ, ਸਾਹਿਲ ਮੋਂਗਾ ਹਨੀ, ਹੈਪੀ ਸ਼ਰਮਾ ਅਤੇ ਨਵੀਨ ਗਰਗ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਨਿਹਾਲ ਸਿੰਘ ਕਾਲਜ ਵਿਖੇ ਡੀ.ਐੱਲ.ਐੱਡ. ਲਈ ਦਾਖ਼ਲਾ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਬਰਸਾਸੀ ਮੌਸਮ ਦੌਰਾਨ ਇਨਫ਼ੈਕਸ਼ਨ ਤੋਂ ਬਚਣ ਲਈ ਖ਼ਾਸ ਧਿਆਨ ਰੱਖਿਆ ਜਾਵੇ-ਸਿਵਲ ਸਰਜਨ
Ad Position 24