09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸਰਹੱਦੀ ਖੇਤਰ ਦੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ

Ad Position 21
No active advertisement
ਅਜੀਤ ਡੈਸਕ 04-09-2025
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਜਥੇਬੰਦੀ ਡੀ.ਟੀ.ਐੱਫ਼. ਪੰਜਾਬ ਦੇ ਸੱਦੇ 'ਤੇ ਜ਼ਿਲ•ਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਢਾਣੀ ਸੱਦਾ ਸਿੰਘ ਵਿਚ ਲਗਪਗ 85 ਘਰਾਂ ਨੂੰ 85 ਹਜ਼ਾਰ ਦੀ ਰਾਹਤ ਸਮੱਗਰੀ ਵੰਡੀ ਗਈ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਨੇ ਦੋਸ਼ ਲਗਾਇਆ ਕਿ ਸਰਕਾਰੀ ਸਹਾਇਤਾ ਨਦਾਰਦ ਹੋਣ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਜਨਤਕ ਜਥੇਬੰਦੀਆਂ ਵਲੋਂ ਲਗਾਤਾਰ ਪੀੜਤ ਪਰਿਵਾਰਾਂ ਦੀ ਮਦਦ ਕੀਤੀ ਜਾਂ ਰਹੀ ਹੈ | ਮੀਤ ਪ੍ਰਧਾਨ ਪਰਮਿੰਦਰ ਸਿੰਘ ਖੋਖਰ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਲੋੜੀਂਦੇ ਰਾਸ਼ਨ ਦੀਆਂ ਬਣਾ ਕੇ ਦਿੱਤੀਆਂ ਗਈਆਂ ਹਨ | ਟੀਮ ਵਿਚ ਸ਼ਾਮਿਲ ਜ਼ਿਲ੍ਹਾ ਆਗੂ ਸੁਖਜੀਤ ਸਿੰਘ ਥਾਂਦੇਵਾਲਾ, ਰਵਿੰਦਰਦੀਪ ਸਿੰਘ ਗੁਲਾਬੇਵਾਲਾ ਅਤੇ ਕਿ੍ਸ਼ਨ ਰੰਗਾ ਨੇ ਦੱਸਿਆ ਕਿ ਇਹ ਢਾਣੀ ਚਾਰ-ਚੁਫ਼ੇਰਿਓਾ ਪਾਣੀ ਨਾਲ ਪੂਰੀ ਤਰ੍ਹਾਂ ਘਿਰ ਚੁੱਕੀ ਹੈ ਅਤੇ ਕਿਸ਼ਤੀਆਂ ਦੀ ਸਹਾਇਤਾ ਨਾਲ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ | ਪਿੰਡ ਦੇ ਮੌਜੂਦਾ ਨੌਜਵਾਨ ਸਰਪੰਚ ਚੰਨ ਸਿੰਘ ਅਤੇ ਲੋਕਲ ਬੇੜੀ ਚਾਲਕਾਂ ਦੀ ਸਹਾਇਤਾ ਨਾਲ ਇਹ ਰਾਸ਼ਨ ਸਮੱਗਰੀ ਘਰੋਂ-ਘਰੀ ਪਹੁੰਚਾਈ ਗਈ | ਪਿੰਡ ਵਾਸੀਆਂ ਪਰਮਜੀਤ ਸਿੰਘ ਤੇ ਪ੍ਰਕਾਸ਼ ਚੰਦ ਨੇ ਦੱਸਿਆ ਕਿ ਮਨੁੱਖਾਂ ਲਈ ਮੈਡੀਕਲ ਸਹਾਇਤਾ ਅਤੇ ਮਾਲ ਡੰਗਰ ਲਈ ਹਰੇ ਚਾਰੇ ਦੀ ਬਹੁਤ ਭਾਰੀ ਕਿੱਲਤ ਹੈ | ਘਰਾਂ ਦੇ ਬਾਹਰ ਅਤੇ ਗਲੀਆਂ ਵਿਚ 2 ਤੋਂ 3 ਫ਼ੁੱਟ ਪਾਣੀ ਖੜ੍ਹਾ ਹੋਇਆ ਹੈ | ਘਰਾਂ ਮੂਹਰੇ ਮਿੱਟੀ ਦੇ ਬੰਨ੍ਹ ਬਣਾ ਕੇ ਪਾਣੀ ਨੂੰ ਘਰਾਂ ਅੰਦਰ ਵੜਨ ਤੋਂ ਰੋਕਿਆ ਹੋਇਆ ਹੈ | ਖੇਤਾਂ ਵਿਚ ਸਟੋਰ ਕੀਤੀ ਤੂੜੀ ਜ਼ਿਆਦਾਤਰ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਈ ਹੈ | ਜਥੇਬੰਦੀ ਵਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕਰਦਿਆਂ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਕਿਹਾ ਕਿ ਅਧਿਆਪਕ ਕੇਵਲ ਤਨਖ਼ਾਹ ਵਾਧੇ ਦਾ ਡੀ.ਏ. ਦੇ ਬਕਾਇਆਂ ਦੀ ਲੜਾਈ ਹੀ ਨਹੀਂ ਲੜਦੇ, ਸਗੋਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਸੁਹਿਰਦਤਾ ਨਾਲ ਨਿਭਾਉਂਦੇ ਹਨ | ਇਸ ਸਮੇਂ ਸੁਖਚੈਨ ਸਿੰਘ, ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸਵਰਨ ਸਿੰਘ ਵੜਵਾਲ ਅਤੇ ਸੁਰਿੰਦਰ ਸਿੰਘ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਬਾਬਾ ਨਿਹਾਲ ਸਿੰਘ ਕਾਲਜ ਵਿਖੇ ਡੀ.ਐੱਲ.ਐੱਡ. ਲਈ ਦਾਖ਼ਲਾ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ
Ad Position 24