09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-09-2025
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਹੜ੍ਹ ਕਾਰਨ ਸੰਵੇਦਨਸ਼ੀਲ ਹਾਲਤਾਂ ਨੂੰ ਸਮਝਦਿਆਂ ਪੰਜਾਬ ਰਾਜ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰਾਂ ਵਲੋਂ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਸਰਕਲ ਦੀ ਮੀਟਿੰਗ ਕਰਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੀ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ | ਫ਼ੈਸਲੇ ਵਿਚ ਇਹ ਵੀ ਕਿਹਾ ਗਿਆ ਕਿ ਜੇਕਰ ਸਰਕਾਰਾਂ ਅਜੇ ਵੀ ਆਪਣੀਆਂ ਕੋਝੀਆਂ ਹਰਕਤਾਂ ਤੇ ਮਾਨਵਤਾ ਮਾਰੂ ਸਾਜਿਸ਼ਾਂ ਤੋਂ ਬਾਜ ਆ ਕੇ ਲੋਕਾਂ ਨੂੰ ਬਣਦਾ ਇਨਸਾਫ਼ ਨਹੀਂ ਦਿੰਦੀਆਂ, ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਬਿਲਕੁਲ ਵੀ ਮੁਆਫ਼ ਨਹੀਂ ਕਰਨਗੇ | ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੁਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਹੜ੍ਹ ਪੀੜਤਾਂ ਲੋਕਾਂ ਨਾਲ ਪੂਰਨ ਹਮਦਰਦੀ ਜਤਾਉਂਦਿਆਂ ਇਹ ਫ਼ੈਸਲਾ ਕੀਤਾ ਗਿਆ ਹੈ | ਜੋਗਿੰਦਰ ਸਿੰਘ ਮੱਲਣ ਤੇ ਸਰਕਲ ਸਕੱਤਰ ਮੇਘ ਰਾਜ ਬੁੱਟਰ ਵਲੋਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਇਸ ਕੁਦਰਤੀ ਤੇ ਭਿਆਨਕ ਤਬਾਹੀ ਤੋਂ ਬਚਾਉਣ ਲਈ ਥੋੜ੍ਹੀ-ਬਹੁਤੀ ਹੀ ਦਿਲਚਸਪੀ ਵਿਖਾਈ ਹੁੰਦੀ ਤਾਂ ਪੰਜਾਬ ਨੂੰ ਇਸ ਵੱਡੀ ਤਬਾਹੀ ਤੋਂ ਬਚਾਇਆ ਜਾ ਸਕਦਾ ਸੀ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਬੱਤ ਦਾ ਭਲਾ ਕਰਨ ਦੀਆਂ ਮਹਾਨ ਪਰੰਪਰਾਵਾਂ ਅਨੁਸਾਰ ਪਾਵਰਕਾਮ ਦੇ ਪੈਨਸ਼ਨਰਜ਼ ਹੜ੍ਹ ਵਿਚ ਡੁੱਬ ਰਹੇ ਪੰਜਾਬ ਨੂੰ ਬਚਾਉਣ ਲਈ ਆਪਣਾ ਸੇਵਾ ਦਾ ਬਣਦਾ ਹਿੱਸਾ ਜ਼ਰੂਰ ਪਾਉਣਗੇ | ਇਸ ਮੌਕੇ ਭਜਨ ਲਾਲ, ਹਰਜੀਤ ਸਿੰਘ ਗੂੜ੍ਹੀ ਸੰਘਰ, ਜਸਵਿੰਦਰ ਸਿੰਘ, ਰਾਧਾ ਕਿ੍ਸ਼ਨ, ਮੌੜਾ ਸਿੰਘ, ਸ਼ਿਵਦੀਪ ਸਿੰਘ ਬਰਾੜ, ਕਿ੍ਸ਼ਨ ਲਾਲ, ਸ਼ੰਕਰ ਦਾਸ, ਨੱਥਾ ਸਿੰਘ, ਸ਼ਮਸ਼ੇਰ ਸਿੰਘ, ਬੂਟਾ ਸਿੰਘ, ਵਰਿੰਦਰ ਕੁਮਾਰ, ਪ੍ਰਕਾਸ਼ ਚੰਨੂ ਡਵੀਜ਼ਨ ਆਗੂਆਂ ਤੋਂ ਇਲਾਵਾ ਹਰਜੀਤ ਸਿੰਘ ਤੇ ਦੇਸ ਰਾਜ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਪਨ ਕੁਮਾਰ ਨੇ ਐੱਚ.ਐੱਸ. ਹਾਈ ਸਕੂਲ ਵਿਖੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸਰਹੱਦੀ ਖੇਤਰ ਦੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ
Ad Position 24