ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮਾਤਾ ਭਾਗ ਕੌਰ ਸੇਵਾ ਸੁਸਾਇਟੀ ਵਲੋਂ ਔਰਤਾਂ ਤੇ ਬੱਚਿਆਂ ਲਈ ਸੈਨਟਰੀ ਪੈਡ ਅਤੇ ਡੈਪਰ ਪਹੁੰਚਾਏ ਜਾ ਰਹੇ ਹਨ | ਇਸ ਕਾਰਜ ਦੀ ਅਗਵਾਈ ਹਰਗੋਬਿੰਦ ਕੌਰ ਪ੍ਰਧਾਨ ਮਾਤਾ ਭਾਗ ਕੌਰ ਸੇਵਾ ਸੁਸਾਇਟੀ ਕਰ ਰਹੇ ਹਨ, ਜਦਕਿ ਛਿੰਦਰਪਾਲ ਕੌਰ, ਅੰਮਿ੍ਤਪਾਲ ਕੌਰ, ਬਲਜੀਤ ਕੌਰ, ਗੁਰਜੀਤ ਕੌਰ, ਜਸਵੀਰ ਕੌਰ, ਕੁਲਦੀਪ ਕੌਰ ਆਦਿ ਬੀਬੀਆਂ ਸਹਿਯੋਗ ਕਰ ਰਹੀਆਂ ਹਨ | ਬੀਬੀਆਂ ਵਲੋਂ ਵੱਡੀ ਪੱਧਰ 'ਤੇ ਲੋੜੀਂਦਾ ਸਾਮਾਨ ਤੇ ਸਹਾਇਤਾ ਇਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਸਕੇ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਇਸ ਵਕਤ ਪੰਜਾਬ 'ਤੇ ਬਹੁਤ ਹੀ ਮਾੜਾ ਸਮਾਂ ਚੱਲ ਰਿਹਾ ਹੈ | ਹੜ੍ਹਾਂ ਕਾਰਨ ਲੋਕਾਂ ਦੇ ਘਰ ਢਹਿ-ਢੇਰੀ ਹੋ ਗਏ, ਫ਼ਸਲਾਂ ਮਾਰੀਆਂ ਗਈਆਂ | ਅਜਿਹੇ 'ਚ ਸਾਨੂੰ ਸਾਰਿਆਂ ਨੂੰ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ |