ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਕਮੇਟੀ ਦੇ ਆਦੇਸ਼ 'ਤੇ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਤੋਂ ਚੱਲ ਰਹੀ ਲੰਗਰ ਸੇਵਾ ਅਧੀਨ ਹੜ੍ਹ ਪੀੜਤ ਫ਼ਾਜ਼ਿਲਕਾ ਜ਼ਿਲ੍ਹੇ ਲਈ ਵੱਖ-ਵੱਖ ਪਿੰਡਾਂ ਵਾਸਤੇ ਤਰਪਾਲਾਂ, ਰਾਸ਼ਨ ਤੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ 'ਚੋਂ ਦਾਲ, ਸਬਜ਼ੀ ਤੇ ਪ੍ਰਸ਼ਾਦੇ ਤਿਆਰ ਕਰਵਾ ਕੇ 1500 ਸੰਗਤਾਂ ਲਈ ਰਵਾਨਾ ਕੀਤਾ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਭਾਈ ਜਗਬੀਰ ਸਿੰਘ ਹੈੱਡ ਗ੍ਰੰਥੀ, ਕੁਲਵੰਤ ਸਿੰਘ ਮੀਤ ਮੈਨੇਜਰ, ਸੁਖਦੇਵ ਸਿੰਘ ਮੀਤ ਮੈਨੇਜਰ, ਸੁਖਰਾਜ ਸਿੰਘ ਦੋਦਾ ਸੁਪਰਵਾਈਜ਼ਰ, ਸਾਬਕਾ ਮੈਨੇਜਰ ਬਲਦੇਵ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |