ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਸਥਿਤ ਚਹਿਲ ਪੈਲੇਸ ਵਿਖੇ 21 ਸਤੰਬਰ ਦਿਨ ਐਤਵਾਰ ਨੂੰ ਮਨਾਏ ਜਾ ਰਹੇ ਸੂਬਾ ਪੱਧਰੀ ਮਹਾਰਾਜਾ ਅਗਰਸੈਨ ਜਨਮ ਸਮਾਰੋਹ ਦਾ ਕਾਰਡ ਅਗਰਵਾਲ ਸਭਾ ਦੇ ਪੰਜਾਬ ਪ੍ਰਧਾਨ ਸਰੂਪ ਚੰਦ ਸਿੰਗਲਾ ਵਲੋਂ ਕੀਤਾ ਗਿਆ | ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਪਵਨ ਸਿੰਗਲਾ, ਅਗਰਵਾਲ ਸਭਾ ਦੇ ਚੇਅਰਮੈਨ ਬਲਦੇਵ ਸਹਾਏ ਗਰਗ, ਸ੍ਰੀ ਮੁਕਤਸਰ ਸਾਹਿਬ ਤੋਂ ਅਗਰਵਾਲ ਸਭਾ ਦੇ ਪ੍ਰਧਾਨ ਤਰਸੇਮ ਗੋਇਲ ਅਤੇ ਸਰਪ੍ਰਸਤ ਹਰੀਪਾਲ ਬਾਂਸਲ ਵੀ ਮੌਜੂਦ ਸਨ | ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੋਇਲ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਬਾਅਦ ਦੁਪਹਿਰ 3 ਵਜੇ ਝੰਡਾ ਪੂਜਨ ਤੇ ਜੋਤ ਜਗਾ ਕੇ ਕੀਤੀ ਜਾਵੇਗੀ | ਪ੍ਰਧਾਨ ਗੋਇਲ ਨੇ ਸਮੁੱਚੇ ਅਗਰਵਾਲ ਸਮਾਜ ਨੂੰ ਅਪੀਲ ਕੀਤੀ ਕਿ ਉਹ ਇਸ ਰਾਜ ਪੱਧਰੀ ਸਮਾਗਮ 'ਚ ਪਰਿਵਾਰਾਂ ਸਮੇਤ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਉਣ ਤਾਂ ਜੋ ਬੱਚਿਆਂ ਤੇ ਨੌਜਵਾਨ ਪੀੜੀ ਨੂੰ ਮਹਾਰਾਜਾ ਅਗਰਸੈਨ ਜੀ ਦੇ ਜੀਵਨ ਕਾਲ ਬਾਰੇ ਜਾਨਣ ਦਾ ਮੌਕਾ ਮਿਲੇ ਤੇ ਉਨਾਂ ਵਲੋਂ ਦਰਸਾਏ ਗਏ ਰਸਤਿਆਂ 'ਤੇ ਚੱਲ ਸਕਣ |