ਫ਼ਰੀਦਕੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਸਭਾ ਫ਼ਰੀਦਕੋਟ ਦੀ ਮੀਟਿੰਗ ਸਭਾ ਦੇ ਸੀਨੀਅਰ ਮੈਂਬਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਦਰਬਾਰ ਗੰਜ ਕੰਪਲੈਕਸ (ਰੈਸਟ ਹਾਊਸ) ਵਿਖੇ ਹੋਈ | ਮੀਟਿੰਗ ਵਿਚ ਬਹਗਿਣਤੀ ਅੰਗਹੀਣਾਂ ਨੇ ਸ਼ਮੂਲੀਅਤ ਕੀਤੀ | ਸਭਾ ਦੇ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਦਿਨੀਂ ਸ਼ੋਸ਼ਲ ਮੀਡੀਆ 'ਤੇ ਅੰਗਹੀਣਾਂ ਲਈ ਹੱਦ ਤੋਂ ਵੱਧ ਘਟੀਆ ਸ਼ਬਦਾਵਲੀ ਦੀ ਵਰਤੋਂ ਕਰਕੇ ਅੰਗਹੀਣਾਂ ਦੀਆਂ ਨਕਲਾਂ ਲਾਹ ਕੇ ਸ਼ੋਸ਼ਲ ਮੀਡੀਆ 'ਤੇ ਪੋਸਟਾਂ ਪਾਈਆਂ ਗਈਆਂ ਜਿਸ ਦਾ ਅੰਗਹੀਣ ਜਥੇਬੰਦੀਆਂ ਵਲੋਂ ਰੋਸ ਪ੍ਰਗਟ ਕੀਤਾ | ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਮੁਖੀਆਂ ਤੋਂ ਮੰਗ ਕੀਤੀ ਕਿ ਸ਼ੋਸ਼ਲ ਮੀਡੀਆ 'ਤੇ ਅੰਗਹੀਣਾਂ ਦੀਆਂ ਨਕਲਾਂ ਲਾਹ ਕੇ ਵੀਡੀਓ ਸਮਾਜ ਅੱਗੇ ਹਸ਼ਰ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਕੁਲਦੀਪ ਸਿੰਘ ਬਰਾੜ, ਲਖਵਿੰਦਰ ਸਿੰਘ, ਬੇਅੰਤ ਸਿੰਘ, ਦੀਪੂ ਸ਼ਰਮਾ, ਕੋਮਲਪ੍ਰੀਤ ਕੌਰ, ਸ਼ਿੰਦਰ ਕੌਰ, ਕੁਲਬੀਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਦਾਸ ਸਿੰਘ, ਅੰਗਰੇਜ਼ ਸਿੰਘ, ਲੱਖਾ, ਅਜੇ ਕੁਮਾਰ, ਮੰਗਲ ਸਿੰਘ, ਪਾਲਾ ਸਿੰਘ ਆਦਿ ਹਾਜ਼ਰ ਸਨ |