10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਆਹ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 04-09-2025
ਕੋਟਕਪੂਰਾ, 3 ਸਤੰਬਰ (ਮੋਹਰ ਸਿੰਘ ਗਿੱਲ)-ਧੰਨ ਧੰਨ ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ ਕੋਟਕਪੂਰਾ ਵਲੋਂ ਬਾਬਾ ਕੁਲਵੰਤ ਸਿੰਘ ਚਾਣਕਿਆ ਅਤੇ ਅਜੇਪਾਲ ਸਿੰਘ ਸੰਧੂ ਹਲਕਾ ਇੰਚਾਰਜ ਕੋਟਕਪੂਰਾ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਗੁਰਦੁਆਰਾ ਪਾਤਿਸ਼ਾਹੀ ਦਸਵੀਂ, ਛਾਉਣੀ ਨਿਹੰਗ ਸਿੰਘਾਂ ਕੋਟਕਪੂਰਾ ਵਿਖੇ ਮਨਾਇਆ ਗਿਆ | ਸ਼ਾਮ ਨੂੰ ਭਾਈ ਦਲਜੋਧ ਸਿੰਘ ਜੀ ਹਜ਼ੂਰੀ ਰਾਗੀ, ਭਾਈ ਬਲਵੀਰ ਸਿੰਘ ਜੀ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਬਾਬਾ ਬੇਦੀ ਜੀ ਠਾਠ ਨਾਨਕਸਰ ਕੋਟਕਪੂਰਾ ਨੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਧੰਨ-ਧੰਨ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਦੇ ਸੇਵਾਦਾਰ ਗੁਰਪ੍ਰੀਤ ਸਿੰਘ ਬਾਵਾ ਅਤੇ ਬਲਜੀਤ ਸਿੰਘ ਖੀਵਾ ਨੇ ਭਾਰੀ ਮੀਂਹ ਦੇ ਬਾਵਜੂਦ ਵੀ ਵੱਡੀ ਗਿਣਤੀ 'ਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ | ਅਜੇਪਾਲ ਸਿੰਘ ਸੰਧੂ ਨੇ ਵਿਆਹ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ | ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਬਾਬਾ ਇੰਦਰਪਾਲ ਸਿੰਘ ਜੀ ਨਾਨਕਸਰ ਦੇਵੀ ਵਾਲਾ, ਬਾਬਾ ਮਲਕੀਤ ਦਾਸ ਜੀ, ਭੁਪਿੰਦਰ ਸਿੰਘ ਸੱਗੂ ਪ੍ਰਧਾਨ ਨਗਰ ਕੌਂਸਲ, ਗੁਰਮੁਖ ਸਿੰਘ ਭੁੱਲਰ, ਰਣਜੀਤ ਸਿੰਘ ਵਡੇਰਾ, ਨੀਲਾ ਨਾਨਕਸਰ, ਅਰਪਿੰਦਰ ਸਿੰਘ ਕਾਲਾ, ਪਰਮਜੀਤ ਸਿੰਘ ਪੰਮਾ, ਹਨੀ ਕਟਾਰੀਆ, ਗੁਰਮੀਤ ਸਿੰਘ, ਬੱਬਰਜੀਤ ਸਿੰਘ ਅਤੇ ਹੋਰ ਸ਼ਰਧਾਲੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਬਾਰਿਸ਼ ਕਾਰਨ ਛੱਤ ਡਿੱਗੀ ਅਗਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਮਾਮਲੇ 'ਚ ਪਤੀ ਅਤੇ ਜੇਠ ਖ਼ਿਲਾਫ਼ ਮਾਮਲਾ ਦਰਜ
Ad Position 24