10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਤੇਜ਼ ਬਾਰਿਸ਼ ਕਾਰਨ ਛੱਤ ਡਿੱਗੀ

Ad Position 21
No active advertisement
ਅਜੀਤ ਡੈਸਕ 04-09-2025
ਕੋਟਕਪੂਰਾ, 3 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਜੈਤੋ ਸੜਕ 'ਤੇ ਚੰਡੀਗੜ ਹਸਪਤਾਲ ਕੋਲ ਰਹਿੰਦੇ ਵਿੱਕੀ ਸਿੰਘ ਪੁੱਤਰ ਬਾਵਾ ਸਿੰਘ ਦੇ ਘਰ ਦੀ ਜ਼ਿਆਦਾ ਬਾਰਿਸ਼ ਕਾਰਨ ਕਮਰੇ ਦੀ ਛੱਤ ਡਿੱਗ ਪਈ ਹੈ | ਕਮਜ਼ੋਰ ਹੋ ਚੁੱਕੀ ਛੱਤ ਅਚਾਨਕ ਡਿੱਗਣ ਕਾਰਨ ਛੱਤ ਦੇ ਹੇਠ ਪਿਆ ਕਾਫੀ ਸਾਰਾ ਘਰੇਲੂ ਵਰਤੋਂ ਦਾ ਸਾਮਾਨ ਨੁਕਸਾਨਿਆ ਗਿਆ | ਵਿੱਕੀ ਸਿੰਘ ਅਤੇ ਉਸ ਦੀ ਪਤਨੀ ਨੇ ਭਰੇ ਮਨ ਨਾਲ ਦੱਸਿਆ ਹੈ ਕਿ ਮਕਾਨ ਦੀ ਛੱਤ ਟਾਈਲਾਂ-ਬਾਲਿਆਂ ਵਾਲੀ ਹੋਣ ਕਰਕੇ ਇਸ ਨੂੰ ਬਦਲਣ ਲਈ ਕਈ ਵਾਰ ਨਗਰ ਕੌਂਸਲ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਲਿਖਤੀ ਦਰਖ਼ਾਸਤਾਂ ਦਿੱਤੀਆਂ ਹਨ, ਪਰ ਉਨ੍ਹਾਂ ਉਪਰ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਅੱਜ ਉਹ ਤਰਪਾਲ ਹੇਠ ਰਾਤਾਂ ਗੁਜ਼ਾਰਨ ਲਈ ਮਜਬੂਰ ਹਨ | ਦਲਿਤ ਪਰਿਵਾਰ ਨੇ ਦੱਸਿਆ ਹੈ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਗੁਜ਼ਾਰਾ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕੁਸ਼ਲਦੀਪ ਸਿੰਘ ਢਿੱਲੋਂ ਸਮੇਤ ਕਈ ਰਾਜਨੀਤਿਕ ਆਗੂਆਂ ਨੇ ਕੀਤਾ ਢਿੱਲਵਾਂ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਵਿਆਹ ਪੁਰਬ ਮਨਾਇਆ
Ad Position 24