05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 05-09-2025
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ 5 ਸਤੰਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਈਲਾਈਟ ਇੰਪਲਾਈਮੈਂਟ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਰੀਕੁਇਟਮੈਂਟ ਐਸੋਸੀਏਟ ਦੀਆਂ 10 ਆਸਾਮੀਆਂ ਲਈ ਕੇਵਲ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ | ਇੰਟਰਵਿਊ ਲਈ ਵਿਦਿਅਕ ਯੋਗਤਾ 12ਵੀਂ ਪਾਸ, ਉਮਰ 18 ਤੋਂ 30 ਸਾਲ ਅਤੇ ਪ੍ਰਾਰਥੀ ਨੂੰ ਹਿੰਦੀ ਭਾਸ਼ਾ ਪੜ੍ਹਣੀ/ਲਿਖਣੀ ਆਉਣੀ ਲਾਜ਼ਮੀ ਹੈ | ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਦਸਤਾਵੇਜ਼, 2 ਪਾਸਪੋਰਟ ਸਾਈਜ਼ ਫ਼ੋਟੋ, ਆਧਾਰ ਕਾਰਡ, ਜਾਤੀ ਸਰਟੀਫ਼ਿਕੇਟ (ਅਸਲ ਤੇ ਫ਼ੋਟੋ ਕਾਪੀ) ਜ਼ਰੂਰ ਨਾਲ ਲੈ ਕੇ ਆਉਣ | ਇੰਟਰਵਿਊ ਵਿਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਗੁੰਮ ਹੋਏ 102 ਮੋਬਾਈਲ ਫ਼ੋਨ ਟਰੇਸ ਕਰ ਕੇ ਅਸਲ ਮਾਲਕਾਂ ਹਵਾਲੇ ਕੀਤੇ ਅਗਲੀ ਖ਼ਬਰ ਪੁਲਿਸ ਨੇ ਜ਼ਿਲ੍ਹਾ ਜੇਲ੍ਹ 'ਚ ਚਲਾਈ ਵਿਸ਼ੇਸ਼ ਤਲਾਸ਼ੀ ਮੁਹਿੰਮ
Ad Position 24