05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਜੈਮਿਲਾਪ ਪੰਜਾਬ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 2 ਲੱਖ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 05-09-2025
ਫ਼ਰੀਦਕੋਟ, 4 ਸਤੰਬਰ (ਸਤੀਸ਼ ਬਾਗ਼ੀ)-ਜੈਮਿਲਾਪ (ਪ੍ਰਾਈਵੇਟ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ) ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਛਾਬੜਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਨੇ ਦੱਸਿਆ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਪੰਜਾਬ ਵਲੋਂ ਆਪਣੇ ਮੈਂਬਰਾਂ ਦੇ ਸਹਿਯੋਗ ਨਾਲ ਪੰਜਾਬ 'ਚ ਹੜ੍ਹਾਂ ਦੇ ਮੱਦੇਨਜ਼ਰ ਦੋ ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫ਼ੰਡ ਲਈ ਦਿੱਤਾ ਗਿਆ | ਇਹ ਚੈੱਕ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਨੂੰ ਜੈਮਿਲਾਪ ਪੰਜਾਬ ਦੇ ਪ੍ਰਧਾਨ ਜਗਦੀਪ ਸਿੰਘ ਭਾਰਦਵਾਜ, ਜਨਰਲ ਸਕੱਤਰ ਪੰਜਾਬ ਰਾਜਨ ਬੈਕਟਰ ਅਤੇ ਖ਼ਜ਼ਾਨਚੀ ਪੰਜਾਬ ਸੁਰਜੀਤ ਸਿੰਘ ਚੰਦੀ ਵਲੋਂ ਭੇਟ ਕੀਤਾ ਗਿਆ | ਇਸ ਮੌਕੇ ਸੁਖਦੀਪ ਸਿੰਘ ਜਨਰਲ ਸਕੱਤਰ, ਚਰਨਜੀਤ ਸਿੰਘ ਵਿੱਤ ਸਕੱਤਰ ਜੈਮਿਲਾਪ ਜ਼ਿਲ੍ਹਾ ਫ਼ਰੀਦਕੋਟ ਤੋਂ ਇਲਾਵਾ ਹੋਰ ਵੀ ਸੀਨੀਅਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦਾ ਕਾਲਾ ਅਧਿਆਪਕ ਦਿਵਸ : ਪਿ੍ੰਸੀਪਲ ਚਾਵਲਾ ਅਗਲੀ ਖ਼ਬਰ ਬਾਹਮਣਵਾਲਾ ਦੇ ਉੱਦਮੀ ਨੌਜਵਾਨਾਂ ਨੇ ਪੰਚਾਇਤ ਦੇ ਸਹਿਯੋਗ ਨਾਲ ਨਾਲੀਆਂ ਦੀ ਕੀਤੀ ਸਫ਼ਾਈ
Ad Position 24