05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦਾ ਕਾਲਾ ਅਧਿਆਪਕ ਦਿਵਸ : ਪਿ੍ੰਸੀਪਲ ਚਾਵਲਾ

Ad Position 21
No active advertisement
ਅਜੀਤ ਡੈਸਕ 05-09-2025
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ 'ਚ ਲਗਪਗ ਪੌਣੇ ਦੋ ਲੱਖ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ | ਇਨ੍ਹਾਂ ਸਕੂਲਾਂ ਦਾ ਆਜ਼ਾਦੀ ਤੋਂ ਬਾਅਦ ਸਿੱਖਿਆ ਕ੍ਰਾਂਤੀ ਲਿਆਉਣ ਵਿਚ ਬਹੁਤ ਵੱਡਾ ਯੋਗਦਾਨ ਹੈ | ਇਸ ਸਬੰਧ ਵਿਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਮੈਨੇਜਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਪਿਛਲੇ 5 ਮਹੀਨੇ ਤੋਂ ਗਰਾਂਟਾਂ ਜਾਰੀ ਨਹੀਂ ਹੋਈਆਂ ਅਤੇ ਕੁਝ ਸਕੂਲਾਂ ਦੇ ਵਿਚ ਤਾਂ ਇਹ ਗਰਾਂਟਾਂ ਇਸ ਤੋਂ ਵੀ ਜ਼ਿਆਦਾ ਮਹੀਨਿਆਂ ਤੋਂ ਜਾਰੀ ਨਹੀਂ ਹੋਈਆਂ ਅਤੇ ਅਧਿਆਪਕ ਉਮਰ ਦੇ ਇਸ ਪੜਾਅ ਦੇ ਵਿਚ ਕਰਜ਼ੇ ਚੁੱਕ ਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਹੇ ਹਨ | ਉਨ੍ਹਾਂ ਦੀ ਆਰਥਿਕ ਹਾਲਤ ਬਹੁਤ ਖਰਾਬ ਚੱਲ ਰਹੀ ਹੈ | ਕੱਲ੍ਹ ਅਧਿਆਪਕ ਦਿਵਸ ਮੌਕੇ ਇਨ੍ਹਾਂ ਅਧਿਆਪਕਾਂ ਦਾ ਤਾਂ ਕਾਲਾ ਅਧਿਆਪਕ ਦਿਨ ਹੀ ਹੈ | ਸਰਕਾਰ ਇਨ੍ਹਾਂ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਸਿੱਖਿਆ ਮੰਤਰੀ, ਖਜ਼ਾਨਾ ਮੰਤਰੀ ਅਤੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਅਤੇ ਜਿਹੜੇ ਅਧਿਆਪਕ ਬੱਚਿਆਂ ਨੂੰ ਪੜਾਉਂਦੇ ਹਨ, ਉਹ ਬਿਨਾਂ ਤਨਖਾਹ ਦੇ ਆਰਥਿਕ ਤੰਗੀ ਦੇ ਵਿਚ ਕਿਸ ਤਰੀਕੇ ਨਾਲ ਬੱਚਿਆਂ ਨੂੰ ਪੜ੍ਹਾ ਸਕਦੇ ਹਨ | ਇਸ ਮੌਕੇ ਸੁਨੀਲ ਕੁਮਾਰ, ਕਿ੍ਸ਼ਨ ਕੁਮਾਰ, ਸੰਜੀਵ ਕੁਮਾਰ, ਬਲਜੀਤ ਸਿੰਘ ਬਿੰਦਰਾ ਅਤੇ ਸਮੂਹ ਅਧਿਆਪਕਾਂ ਤੇ ਕਰਮਚਾਰੀਆਂ ਨੇ ਇਸ ਸਬੰਧੀ ਪੁਰਜ਼ੋਰ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਗਰਾਂਟਾਂ ਜਾਰੀ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਰੁਲਣ ਤੋਂ ਬਚਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਅਧਿਆਪਕਾਂ ਦੇ ਮਾਣ ਸਤਿਕਾਰ ਦਾ ਦਿਨ: ਕੁਲਜੀਤ ਸਿੰਘ ਵਾਲੀਆ ਅਗਲੀ ਖ਼ਬਰ ਜੈਮਿਲਾਪ ਪੰਜਾਬ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 2 ਲੱਖ ਦਾ ਚੈੱਕ ਭੇਟ
Ad Position 24