ਜੈਤੋ, 4 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਦਰਸ਼ਨ ਸਿੰਘ ਢਿੱਲਵਾਂ ਇੰਚਾਰਜ ਵਿਧਾਨ ਸਭਾ ਹਲਕਾ ਜੈਤੋ ਕਾਂਗਰਸ ਕਮੇਟੀ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਗੁਰਦਿਆਲ ਕÏਰ (95) ਪਤਨੀ ਸਵ. ਹਰੀ ਸਿੰਘ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5 ਸਤੰਬਰ 2025 ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਗੁਰਦੁਆਰਾ ਗੁਦਾਵਰੀਸਰ ਪਾ: ਦਸਵੀਂ ਪਿੰਡ ਢਿੱਲਵਾਂ ਕਲਾਂ ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗੀ | ਇਸ ਦੁੱਖ ਦੀ ਘੜੀ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਸੀਨੀਅਰ ਕਾਂਗਰਸੀ ਆਗੂ ਪਵਨ ਗੋਇਲ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਵਿਵੇਕ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜਲਾਲ ਵਾਲੇ, ਸਿਕੰਦਰ ਸਿੰਘ ਮੜ੍ਹਾਕ, ਮੇਹਰ ਸਿੰਘ ਕਰੀਰਵਾਲੀ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸਰਪੰਚ ਰਾਜਦੀਪ ਸਿੰਘ ਔਲਖ ਰਾਮੇਆਣਾ, ਮਨਬੀਰ ਸਿੰਘ ਬਰਾੜ ਮੱਤਾ, ਜਸਵਿੰਦਰ ਸਿੰਘ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆਂ, ਸਰਪੰਚ ਸੁਖਜੀਤ ਸਿੰਘ ਕੋਠੇ ਹਵਾਨਾ, ਮਨਜਿੰਦਰ ਸਿੰਘ ਹੈਪੀ ਰੋਮਾਣਾ, ਸਰਪੰਚ ਭਗਵੰਤ ਸਿੰਘ ਬਰਾੜ ਚੈਨਾ, ਸੱਤਾ ਭਾਊ ਕਾਸਮ ਭੱਟੀ, ਅਵਤਾਰ ਸਿੰਘ ਬਰਾੜ ਚੈਨਾ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ ਆਦਿ ਆਗੂਆਂ ਨੇ ਦਰਸ਼ਨ ਸਿੰਘ ਢਿੱਲਵਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ |