05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-09-2025
ਗਿੱਦੜਬਾਹਾ, 4 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਰਾਮਪੁਰਾ ਅਤੇ ਸੂਬਾ ਜੂਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸੰਬੰਧੀ ਗੱਲਬਾਤ ਕਰਦਿਆਂ ਯੂਨੀਅਨ ਦੀ ਗਿੱਦੜਬਾਹਾ ਇਕਾਈ ਦੇ ਪ੍ਰਧਾਨ ਤਰੁਣ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੇ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਉਚੇਚੇ ਤੌਰ 'ਤੇ ਪੁੱਜੇ ਚੇਅਰਮੈਨ ਜਨਕ ਰਾਜ ਮਾਨਸਾ ਸਰਕਾਰ ਦੇ ਉਸ ਫ਼ੈਸਲੇ ਦੀ ਨਿਖੇਧੀ ਕੀਤੀ, ਜਿਸ ਰਾਹੀਂ 1 ਜਨਵਰੀ 2004 ਤੋਂ ਬਾਅਦ ਦੇ ਮੁਲਾਜ਼ਮਾਂ ਲਈ ਮੈਡੀਕਲ ਖ਼ਰਚੇ ਦੀ ਪੂਰਤੀ ਬੰਦ ਕੀਤੀ ਗਈ ਹੈ | ਇਸ ਮੌਕੇ ਸੂਬਾ ਪ੍ਰਧਾਨ ਭੋਲਾ ਸਿੰਘ ਨੇ ਸਥਾਨਕ ਸਰਕਾਰ ਵਿਭਾਗ ਤੋਂ ਮੰਗ ਕੀਤੀ ਕਿ ਬਠਿੰਡਾ ਜ਼ਿਲ੍ਹੇ ਦੀਆਂ ਜਿਹੜੀਆਂ ਨਗਰ ਪੰਚਾਇਤਾਂ ਡੀ ਨੋਟੀਫ਼ਾਇਡ ਹੋ ਗਈਆਂ ਹਨ, ਉਨ੍ਹਾਂ ਵਿਚੋਂ ਰਿਟਾਇਰ ਹੋਏ ਮੁਲਾਜ਼ਮਾਂ ਨੂੰ ਬਣਦੇ ਬਕਾਏ ਅਦਾ ਕੀਤੇ ਜਾਣ | ਉਨ੍ਹਾਂ ਦੱਸਿਆ ਕਿ ਮੰਗਾਂ ਸੰਬੰਧੀ ਏ.ਡੀ.ਸੀ. (ਯੂ.ਡੀ.) ਬਠਿੰਡਾ ਅਤੇ ਸਥਾਨਕ ਅਧਿਕਾਰੀਆਂ ਨੂੰ ਪੱਤਰ ਲਿਖਣ ਬਾਰੇ ਵੀ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ ਅਸ਼ੋਕ ਕੁਮਾਰ, ਗੁਰਦਰਸ਼ਨ ਸਿੰਘ, ਜੈ ਗੋਪਾਲ, ਬਿੱਕਰ ਸਿੰਘ, ਬੇਅੰਤ ਸਿੰਘ, ਸੁਰਜਨ ਰਾਮ ਅਤੇ ਕੈਲਾਸ਼ ਕੁਮਾਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਸਰਹਿੰਦ ਨਹਿਰ ਦਾ ਚਹਿਲ ਪੁਲ ਦੇ ਨਜ਼ਦੀਕ ਇਕ ਹਿੱਸਾ ਧਸਿਆ
Ad Position 24