05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਵਿਚ ਹੜ੍ਹਾਂ ਕਾਰਨ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਮੁਲਤਵੀ

Ad Position 21
No active advertisement
ਅਜੀਤ ਡੈਸਕ 05-09-2025
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਹਰ ਵਰ੍ਹੇ ਬਾਬਾ ਫ਼ਰੀਦ ਆਗਮਨ ਪੁਰਬ 'ਤੇ 19 ਤੋਂ 23 ਸਤੰਬਰ ਤੱਕ ਕਰਵਾਏ ਜਾਂਦੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਟੂਰਨਾਮੈਂਟ ਇਸ ਵਾਰ ਪੰਜਾਬ ਵਿਚ ਆਏ ਭਾਰੀ ਹੜ੍ਹਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਅੱਜ ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਪਰਮਪਾਲ ਸਿੰਘ ਰੇਲਵੇ ਦੀ ਪ੍ਰਧਾਨਗੀ ਹੇਠ ਹੋਈ ਹੈ | ਜਿਸ ਵਿਚ ਬਾਵਾ ਗੁਰਿੰਦਰ ਸਿੰਘ, ਹਰਜੀਤ ਸਿੰਘ ਬੋਦਾ, ਹਰਦੇਵ ਸਿੰਘ ਗਿਆਨੀ, ਸੰਤ ਸਿੰਘ, ਅਲਬੇਲ ਸਿੰਘ, ਮੱਘਰ ਸਿੰਘ ਖ਼ਾਲਸਾ, ਗੁਰਦੇਵ ਸਿੰਘ, ਬਰਕਤ ਸਿੰਘ ਫ਼ੌਜੀ ਅਤੇ ਨਵੇਂ ਲਏ ਗਏ ਮੈਂਬਰ ਗੁਰਜਾਪ ਸਿੰਘ ਸੇਖੋਂ, ਅੰਤਰ ਰਾਸ਼ਟਰੀ ਹਾਕੀ ਖਿਡਾਰੀ ਰਾਮ ਲਾਲ ਫ਼ੱਤੂ, ਅਰਸ਼ਦੀਪ ਸਿੰਘ ਅਤੇ ਮੋਹਿਤ ਸ਼ਰਮਾ ਵੀ ਹਾਜ਼ਰ ਸਨ | ਕਲੱਬ ਵਲੋਂ ਇਹ ਫ਼ੈਸਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਵਾਰ ਮੇਲੇ ਵਿਚ ਸੱਭਿਆਚਾਰਕ ਪ੍ਰੋਗਰਾਮ ਅਤੇ ਕਰਾਫ਼ਟ ਮੇਲਾ ਰੱਦ ਕੀਤੇ ਜਾਣ ਤੋਂ ਬਾਅਦ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮੇਆਣਾ ਦੇ ਸੜਕ ਹਾਦਸੇ 'ਚ ਮਾਰੇ ਗਏ ਸ਼ਰਧਾਲੂਆਂ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਐਲਾਨਿਆ
Ad Position 24