05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਿੰਡ ਰਾਮੇਆਣਾ ਦੇ ਸੜਕ ਹਾਦਸੇ 'ਚ ਮਾਰੇ ਗਏ ਸ਼ਰਧਾਲੂਆਂ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 05-09-2025
ਜੈਤੋ, 4 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪਿਛਲੇ ਦਿਨੀਂ ਨੇੜਲੇ ਪਿੰਡ ਰਾਮੇਆਣਾ ਤੋਂ ਕਾਰ ਸੇਵਾ ਵਾਲੇ ਬਾਬਿਆਂ ਨਾਲ ਪਿਹੋਵਾ (ਹਰਿਆਣਾ) ਦੀ ਯਾਤਰਾ ਦੌਰਾਨ ਹੋਏ ਭਿਆਨਕ ਸੜਕ ਹਾਦਸੇ 'ਚ ਮਿ੍ਤਕ ਸ਼ਰਧਾਲੂ ਸਵ : ਬਾਬਾ ਮੱਖਣ ਸਿੰਘ, ਸਵ : ਨਰਿੰਦਰ ਸਿੰਘ ਸੋਢੀ, ਸਵ : ਹਕੀਕਤ ਸਿੰਘ, ਸਵ : ਤਾਰਾ ਸਿੰਘ ਅਤੇ ਸਵ : ਕਾਕੂ ਸਿੰਘ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਪਾ. ਦਸਵੀਂ ਪਿੰਡ ਰਾਮੇਆਣਾ ਵਿਖੇ ਪਾਏ ਗਏ | ਇਸ ਸਮਾਗਮ ਦੌਰਾਨ ਧਾਰਮਿਕ, ਰਾਜਨੀਤਿਕ ਅਤੇ ਸਮਾਜ ਸੇਵੀਆਂ ਤੋਂ ਇਲਾਵਾ ਵੱਡੀ ਸੰਗਤਾਂ ਨੇ ਹਾਜ਼ਰੀ ਲਗਾਈ | ਇਸ ਮੌਕੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਤੋਂ ਪਹੁੰਚੇ ਕੀਰਤਨੀਆਂ ਭਾਈ ਜਤਿੰਦਰ ਸਿੰਘ ਵਿੱਕੀ ਦੇ ਜਥੇ ਵਲੋਂ ਇਕੱਤਰ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕੀਤਾ | ਮਿ੍ਤਕ ਸ਼ਰਧਾਲੂਆਂ ਲਈ ਅੰਤਿਮ ਅਰਦਾਸ ਦੀ ਰਸਮ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮੱਖਣ ਸਿੰਘ ਵਲੋਂ ਨਿਭਾਈ ਗਈ | ਸਮਾਗਮ ਦੇ ਅੰਤ ਵਿਚ ਬਾਬਾ ਮਨਪ੍ਰੀਤ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਦਿੱਲੀ ਵਾਲੇ, ਜਥੇਦਾਰ ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਦਿੱਲੀ ਵਾਲੇ, ਛਾਹੜ ਵਾਲੇ ਮਹਾਂਪੁਰਸ, ਨਾਨਕਸਰ ਵਾਲੇ ਮਹਾਂਪੁਰਸ ਅਤੇ ਸੰਤ ਰਿਸ਼ੀ ਰਾਮ ਜੀ ਜਲਾਲ ਵਾਲੇ, ਬਾਬਾ ਸੱਤ ਮੁਨੀ ਜੀ ਭਗਤੂਆਣਾ, ਸੱਚਖੰਡ ਸ੍ਰੀ ਹਾਜ਼ੂਰ ਸਾਹਿਬ ਲੰਗਰ ਸਾਹਿਬ, ਬਾਬਾ ਖੇਤਾ ਸਿੰਘ, ਬਾਬਾ ਬਲਦੇਵ ਸਿੰਘ ਕਾਰਸੇਵਾ ਵਾਲੇ, ਮੈਂਬਰ ਪਾਰਲੀਮੈਂਟ ਫ਼ਰੀਦਕੋਟ ਸਰਬਜੀਤ ਸਿੰਘ ਖ਼ਾਲਸਾ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਵਿਧਾਇਕ ਜੈਤੋ ਅਮੋਲਕ ਸਿੰਘ, ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ, ਧਰਮਜੀਤ ਰਾਮੇਆਣਾ ਵਾਈਸ ਚੇਅਰਮੈਨ ਵਾਟਰ ਅਤੇ ਸੀਵਰੇਜ ਬੋਰਡ ਪੰਜਾਬ, ਬੀਬੀ ਅਮਰਜੀਤ ਕੌਰ ਪੰਜਗਰਾਈਾ, ਤਰਲੋਚਣ ਸਿੰਘ ਦੁਲੱਟ ਭਗਤੂਆਣਾ, ਦਰਸ਼ਨ ਸਿੰਘ ਢਿੱਲਵਾਂ, ਬੀਬਾ ਜਾਵੇਦ ਅਖ਼ਤਰ, ਸੂਰਜ ਭਾਰਦਵਾਜ, ਰਾਜਾ ਭਾਰਦਵਾਜ, ਮਾਸਟਰ ਬਲਦੇਵ ਸਿੰਘ, ਸੁਰਜੀਤ ਸਿੰਘ ਬਾਬਾ ਜੈਤੋ, ਹਰਚਰਨ ਸਿੰਘ ਬਾਠ, ਪ੍ਰਗਟ ਸਿੰਘ ਬਰਾੜ ਡੋਡ, ਨਿਰਮਲ ਸਿੰਘ ਵੜਿੰਗ, ਐਡਵੋਕੇਟ ਗੁਰਲਾਭ ਸਿੰਘ ਔਲਖ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਲਖਵਿੰਦਰ ਸਿੰਘ ਗਿੱਲ, ਪ੍ਰੇਮਜੀਤ ਸਿੰਘ ਔਲਖ, ਸਰਪੰਚ ਰਾਜਦੀਪ ਸਿੰਘ ਰਾਮੇਆਣਾ ਆਦਿ ਵਲੋਂ ਹਾਜ਼ਰੀ ਲਗਾਈ ਗਈ |
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ-ਜੈਤੋ ਬਾਈਪਾਸ 'ਤੇ ਪਾਣੀ ਕਾਰਨ ਪਏ ਡੂੰਘੇ ਟੋਇਆਂ ਕਾਰਨ ਆਵਾਜਾਈ ਪ੍ਰਭਾਵਿਤ ਅਗਲੀ ਖ਼ਬਰ ਪੰਜਾਬ ਵਿਚ ਹੜ੍ਹਾਂ ਕਾਰਨ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਮੁਲਤਵੀ
Ad Position 24