ਕੋਟਕਪੂਰਾ, 5 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸੀ.ਆਈ.ਏ ਸਟਾਫ਼ ਜੈਤੋ ਸਮੇਤ ਸਾਥੀ ਕਰਮਚਾਰੀਆਂ ਦੇ ਜੈਤੋ ਬਾਈਪਾਸ ਕੋਟਕਪੂਰਾ ਤੋਂ ਬਠਿੰਡਾ ਰੋਡ ਨੂੰ ਜਾ ਰਹੇ ਸੀ ਤਾਂ ਗੁਰੁ ਤੇਗ਼ ਬਹਾਦਰ ਨਗਰ ਵਾਲੇ ਮੋੜ ਪਰ b ਨੌਜਵਾਨ ਇਕ ਕਾਲੇ ਰੰਗ ਦੇ ਮੋਟਰਸਾਈਕਲ ਪਰ ਗੱਟਾ ਰੱਖੇ ਹੋਏ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਕੇ ਮੋਟਰਸਾਈਕਲ ਸਟਾਰਟ ਕਰਨ ਲੱਗੇ | ਨੂੰ ਸ਼ੱਕ ਦੇ ਆਧਾਰ 'ਤੇ ਪਰ ਕਾਬੁ ਕਰਕੇ ਗੱਟਾ ਖੋਲ ਕੇ ਚੈਕ ਕੀਤਾ ਤਾਂ ਉਸ ਵਿਚੋਂ 10 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ | ਇਸ ਸਬੰਧ 'ਚ ਪੁਲਿਸ ਨੇ ਸੋਨੂ ਸਿੰਘ ਵਾਸੀ ਕੋਟਕਪੂਰਾ ਅਤੇ ਫ਼ਤਹਿ ਸਿੰਘ ਵਾਸੀ ਬੀਕਾਨੇਰ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |