ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਤੇ ਭਾਜਪਾ ਦੇ ਸੂਬਾ ਮੀਡੀਆ ਪੈਨੇਲਿਸਟ ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ. ਵਾਸੀ ਸ੍ਰੀ ਮੁਕਤਸਰ ਸਾਹਿਬ ਆਪਣੀ ਪਤਨੀ ਹਰਪਾਲ ਕੌਰ ਸੰਧੂ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਪਟਿਆਲਾ ਵਿਖੇ ਕਿਸੇ ਸਮਾਗਮ 'ਚ ਸ਼ਾਮਿਲ ਹੋਣ ਲਈ ਜਾ ਰਹੇ ਸਨ, ਤਾਂ ਰਸਤੇ 'ਚ ਧਨੌਲਾ ਨੇੜੇ ਕਾਰ ਦਾ ਸੰਤੁਲਨ ਵਿਗੜਨ ਕਾਰਨ ਡਿਵਾਈਡਰ ਨਾਲ ਟਕਰਾ ਕੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਗੁਰਚਰਨ ਸਿੰਘ ਸੰਧੂ ਅਤੇ ਉਸ ਦੀ ਪਤਨੀ ਸਖ਼ਤ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਬਰਨਾਲਾ ਵਿਖੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਇਲਾਜ ਲਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ | ਉਨ੍ਹਾਂ ਦੇ ਸਪੁੱਤਰ ਜਗਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਦੋਵੇਂ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ | ਇਸ ਹਾਦਸੇ ਵਿਚ ਸ. ਸੰਧੂ ਦੀ ਬਾਂਹ ਫਰੈਕਚਰ ਹੋਈ ਹੈ ਅਤੇ ਸ੍ਰੀਮਤੀ ਸੰਧੂ ਦੇ ਚਿਹਰੇ ਉਸ ਤੋਂ ਇਲਾਵਾ ਅੰਦਰੂਨੀ ਸੱਟਾਂ ਹਨ | ਉਨ੍ਹਾਂ ਦੱਸਿਆ ਕਿ ਸ. ਸੰਧੂ ਜਲਦੀ ਠੀਕ ਹੋ ਕੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੋਣਗੇ | ਸ. ਸੰਧੂ ਦੇ ਸ਼ੁਭਚਿੰਤਕਾਂ ਨੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ |