14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਪਹੁੰਚਾਇਆ

Ad Position 21
No active advertisement
ਅਜੀਤ ਡੈਸਕ 06-09-2025
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪੰਜਾਬ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਸਮੇਤ ਹੋਰ ਲੋੜੀਂਦਾ ਸਾਮਾਨ ਪਹੁੰਚਾਇਆ ਜਾ ਰਿਹਾ ਹੈ | ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਰੱਸਟ ਦੀਆਂ ਟੀਮਾਂ (ਸ੍ਰੀ ਮੁਕਤਸਰ ਸਾਹਿਬ-ਫ਼ਾਜ਼ਿਲਕਾ) ਵਲੋਂ ਹਿੰਦ-ਪਾਕਿ ਬਾਰਡਰ 'ਤੇ ਸਥਿਤ ਪਿੰਡਾਂ ਵਿਚ ਸੁੱਕਾ ਰਾਸ਼ਨ ਵੰਡਿਆ ਗਿਆ | ਜ਼ਿਲ੍ਹਾ ਪ੍ਰਧਾਨ ਅਰਵਿੰਦਰਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਦਰਿਆ ਦੇ ਕੰਢੇ ਵਸੇ ਪਿੰਡਾਂ ਦੀਆਂ ਪਿੰਡ ਦੀ ਆਬਾਦੀ ਤੋਂ ਦੂਰ-ਦੂਰ ਢਾਣੀਆਂ, ਜਿੱਥੇ ਲੋਕ ਕਾਫ਼ੀ ਦਿਨਾਂ ਤੋਂ ਫਸੇ ਹੋਏ ਹਨ, ਨੂੰ ਕਿਸ਼ਤੀਆਂ ਰਾਹੀਂ ਸੁੱਕਾ ਰਾਸ਼ਨ ਪਹੁੰਚਾਇਆ ਗਿਆ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਹਫ਼ਤਾ ਪਹਿਲਾਂ ਇਨ੍ਹਾਂ ਲੋਕਾਂ ਨੂੰ ਵੱਡੀ ਪੱਧਰ 'ਤੇ ਪਸ਼ੂਆਂ ਲਈ ਹਰਾ ਚਾਰਾ ਤੇ ਫ਼ੀਡ ਵੀ ਮੁਹੱਈਆ ਕਰਵਾਈ ਗਈ ਸੀ | ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਹਰਭਗਵਾਨ ਸਿੰਘ ਖੱਪਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਵਲੋਂ
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਕੌਮੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ
Ad Position 24