14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-09-2025
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕੱਟਿਆਂਵਾਲੀ ਦੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿਚ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕਈ ਅਹਿਮ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ | ਇਸ ਮੌਕੇ ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਭਾਕਿਸੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਹਰੀਕੇ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਭਾਕਿਯੂ (ਮਾਨਸਾ) ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਗੁਰੂਸਰ, ਭਾਕਿਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ ਨੇ ਬੋਲਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਸਮੂਹ ਪੰਜਾਬ ਵਿਚ ਖ਼ਾਸ ਤੌਰ 'ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਰਾਹਤ ਕੈਂਪ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਪੀੜਤ ਲੋਕਾਂ ਤੱਕ ਸਹੀ ਸਹਾਇਤਾ ਪਹੁੰਚਾਈ ਜਾ ਸਕੇ | ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਵਰਤੋਂ ਅਨੁਸਾਰ ਲੋੜੀਂਦਾ ਸਾਰਾ ਸਾਮਾਨ ਜੋ ਕਿਸਾਨ ਜਥੇਬੰਦੀਆਂ ਪਿੰਡ-ਪਿੰਡ ਤੋਂ ਇਕੱਠਾ ਕਰਨਗੀਆਂ, ਫ਼ਿਰ ਉਹ ਰਾਹਤ ਕੈਂਪ ਵਿਚ ਪਹੁੰਚਦਾ ਕਰਨਗੀਆਂ ਅਤੇ ਫ਼ਿਰ ਅਸਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ | ਇਹ ਕੈਂਪ ਲੰਮੇ ਸਮੇਂ ਤੱਕ ਜਾਰੀ ਰਹਿਣਗੇ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨੂੰ ਕਣਕ ਦਾ ਬੀਜ਼, ਖ਼ਾਦ ਤੇ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਬੋਰਡ ਤੇ ਪੰਜਾਬ ਸਰਕਾਰ ਦਰਮਿਆਨ ਤਾਲਮੇਲ ਦੀ ਘਾਟ ਕਾਰਨ ਡੈਮਾਂ ਵਿਚ ਪਾਣੀ ਦੇ ਪੱਧਰ ਦੀ ਸਹੀ ਨਿਗਰਾਨੀ ਨਹੀਂ ਕੀਤੀ ਗਈ, ਜਿਸ ਨਾਲ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਣਾਏ ਗਏ ਹਨ | ਇਸ ਭਿਆਨਕ ਸਥਿਤੀ ਲਈ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੋਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਸਰਕਾਰ ਨੂੰ ਬਰਸਾਤਾਂ ਆਉਣ ਤੋਂ ਪਹਿਲਾਂ ਨਦੀਆਂ-ਨਾਲਿਆਂ ਦੀ ਸਫ਼ਾਈ ਕਰਨੀ ਚਾਹੀਦੀ ਹੈ ਅਤੇ ਬੰਨ੍ਹ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ ਤਾਂ ਹੀ ਲੋਕਾਂ ਨੂੰ ਬਚਾਇਆ ਜਾ ਸਕਦਾ ਹੈ | ਇਸ ਮੌਕੇ ਭਿੰਦਰ ਸਿੰਘ ਲੰਬੀਢਾਬ, ਜਸਕਰਨ ਸਿੰਘ ਬੂੜਾ ਗੁੱਜਰ, ਹਰਪ੍ਰੀਤ ਸਿੰਘ ਗੋਨਿਆਣਾ, ਸੁਖਚੈਨ ਸਿੰਘ ਪੱਕੀ ਟਿੱਬੀ, ਸ਼ਮਸ਼ੇਰ ਸਿੰਘ ਕਬਰਵਾਲਾ, ਬਲਦੇਵ ਸਿੰਘ ਹਰੀਕੇ ਕਲਾਂ, ਕੁਲਦੀਪ ਸਿੰਘ ਥਾਂਦੇਵਾਲਾ ਅਤੇ ਹੋਰ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 3.5 ਕਿੱਲੋ ਅਫ਼ੀਮ ਸਮੇਤ 2 ਕਾਬੂ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਪਹੁੰਚਾਇਆ
Ad Position 24