ਕੋਟਕਪੂਰਾ, 5 ਸਤੰਬਰ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਪ੍ਰਧਾਨ ਉਪਿੰਦਰ ਸਿੰਘ ਮੱਕੜ ਦੀ ਅਗਵਾਈ ਹੇਠ ਕੈਲ-ਸੀ ਕੰਪਿਊਟਰ ਸੈਂਟਰ ਕੋਟਕਪੂਰਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਇਸ ਸਮਾਗਮ 'ਚ ਜ਼ੋਨ ਚੇਅਰਮੈਨ ਲਾਇਨ ਅਰੁਣ ਮਖੀਜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਕਲੱਬ ਦੇ ਪੀ.ਆਰ.ਓ ਸੰਦੀਪ ਥਾਪਰ ਅਤੇ ਖ਼ਜ਼ਾਨਚੀ ਜਤਿੰਦਰ ਚਾਵਲਾ ਨੇ ਦੱਸਿਆ ਕਿ ਕਲੱਬ ਵਲੋਂ 7 ਅਧਿਆਪਕਾਂ ਨੂੰ ਉਨ੍ਹਾਂ ਦੇ ਵਿੱਦਿਅਕ ਅਤੇ ਸਮਾਜਿਕ ਗਤੀਵਿਧੀਆਂ 'ਚ ਯੋਗਦਾਨ ਲਈ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਕਲੱਬ ਦੇ ਸਕੱਤਰ ਰਾਜ ਨਾਰੰਗ ਅਤੇ ਸੀਨੀਅਰ ਮੈਂਬਰ ਹਰਬੀਰ ਸਿੰਘ ਨੇ ਦੱਸਿਆ ਕਿ ਕਲੱਬ ਵਲੋਂ ਵਿਸ਼ਵ ਪ੍ਰਸਿੱਧ ਰਿਟਾਇਰਡ ਸੰਗੀਤ ਅਧਿਆਪਕਾ ਪ੍ਰੋਫੈਸਰ ਅਰੁਣਾ ਰੰਦੇਵ, ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ, ਚੰਦਨ ਭਾਰਤੀ ਸਾਇੰਸ ਅਧਿਆਪਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਪਵਨਦੀਪ ਕੌਰ ਸਾਇੰਸ ਅਧਿਆਪਕਾ ਸਰਕਾਰੀ ਹਾਈ ਸਕੂਲ ਸੁਰਗਾਪੂਰੀ, ਰਵਿੰਦਰਪਾਲ ਕੌਰ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਸੁਰਗਾਪੂਰੀ, ਅਮਨਪ੍ਰੀਤ ਕੌਰ ਸਿੱਧੂ ਅਤੇ ਅਣੂ ਬਾਲੀ ਕੋਆਰਡੀਨੇਟਰ ਐਸ.ਐਮ.ਡੀ ਵਰਲਡ ਸਕੂਲ ਕੋਟਸੁਖੀਆ ਨੂੰ ਵਿਦਿਆਰਥੀਆਂ ਅਤੇ ਸਮਾਜ ਪ੍ਰਤੀ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਵਰਿੰਦਰਪਾਲ ਸਿੰਘ ਅਰਨੇਜਾ ਨੇ ਵੀ ਆਪਣੇ ਵਲੋਂ ਸਨਮਾਨਿਤ ਅਧਿਆਪਕਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ | ਸਮਾਜ ਸੇਵੀ ਉਦੇ ਰੰਦੇਵ ਨੇ ਕਲੱਬ ਵਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਸਨਮਾਨਿਤ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ | ਮੰਚ ਸੰਚਾਲਨ ਕਰਦਿਆਂ ਲੈਕਚਰਾਰ ਗੁਰਮੀਤ ਸਿੰਘ ਬੱਧਣ ਨੇ ਸਾਰਿਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਿਆ | ਇਸ ਸਮਾਗਮ ਵਿਚ ਕਲੱਬ ਦੇ ਸੀਨੀਅਰ ਮੈਂਬਰ ਇੰਦਰਜੀਤ ਸਿੰਘ ਮਦਾਨ, ਮਨਜਿੰਦਰ ਸਿੰਘ ਮਦਾਨ, ਧਰਮਵੀਰ ਸਿੰਘ ਮੱਕੜ, ਰਜੀਵ ਕੁਕਰੇਜਾ, ਸਿਮਰਨਜੀਤ ਸਿੰਘ ਮੱਕੜ, ਵਿਦਿਆਰਥੀ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |