14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 06-09-2025
ਜੈਤੋ, 5 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸਮਾਜ ਸੇਵੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ (ਸੰਤ ਜਲਾਲ ਵਾਲਿਆਂ ਦਾ ਅੱਖਾਂ ਦਾ ਹਸਪਤਾਲ ਜੈਤੋ) ਵਿਖੇ ਗੁਰ ਪੁੰਨਿਆਂ ਦੇ ਸ਼ੁੱਭ ਦਿਹਾੜੇ 'ਤੇ 6 ਸਤੰਬਰ ਦਿਨ ਸ਼ਨੀਵਾਰ ਨੂੰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਸੰਤ ਰਿਸ਼ੀ ਰਾਮ ਪ੍ਰਧਾਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਨੇ ਦੱਸਿਆ ਕਿ ਕੈਂਪ 'ਚ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਦੀਪਕ ਅਰੋੜਾ, ਡਾ. ਮੋਨਿਕਾ ਬਲਿਆਨ ਅਤੇ ਡਾ. ਭੁਪਿੰਦਰ ਕੌਰ ਤੋਂ ਇਲਾਵਾ ਆਮ ਬਿਮਾਰੀਆਂ ਦੇ ਮਾਹਿਰ ਡਾ. ਸਰੁਚੀ ਗਰਗ (ਐਮ.ਡੀ.) ਅਤੇ ਹੋਮਿਓਪੈਥੀ ਦੇ ਮਾਹਿਰ ਡਾ. ਗਤੀਕਾ ਧਵਨ, ਹੱਡੀਆਂ ਤੇ ਜੋੜਾਂ ਦੇ ਮਾਹਿਰ ਅਮਿਤ ਕਟਾਰੀਆ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਮਰੀਜ਼ਾਂ ਨੂੰ ਸੰਸਥਾ ਵਲੋਂ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ ਆਪਣੇ ਨਾਲ ਆਧਾਰ ਕਾਰਡ ਦੀਆਂ ਦੋ-ਦੋ ਕਾਪੀਆਂ ਜ਼ਰੂਰ ਲੈ ਕੇ ਆਉਣ |
Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਹਰੀਨੌਂ 'ਚ ਏਡਜ਼ ਜਾਗਰੂਕਤਾ ਕੈਂਪ ਲੱਗਾ
Ad Position 24