14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਆਨਲਾਈਨ ਅਧਿਆਪਕ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-09-2025
ਫ਼ਰੀਦਕੋਟ, 5 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਲੋਂ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਆਨਲਾਈਨ ਅਧਿਆਪਕ ਦਿਵਸ ਮਨਾਇਆ ਗਿਆ | ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮਹੱਤਵ ਨੂੰ ਦਰਸਾਉਂਦਿਆਂ ਮੌਜੂਦਾ ਹੜ੍ਹਾਂ ਦੀ ਸਥਿਤੀ ਵਿਚ ਇਕ ਅਧਿਆਪਕ ਦੇ ਯੋਗਦਾਨ ਪ੍ਰਤੀ ਵੀ ਸੁਚੇਤ ਕੀਤਾ | ਉਨ੍ਹਾਂ ਪੰਜਾਬ ਵਿਚ ਬਣੀ ਹੋਈ ਗੰਭੀਰ ਹੜ੍ਹਾਂ ਦੀ ਸਥਿਤੀ ਅਤੇ ਇਸ ਦੇ ਪ੍ਰਭਾਵਾਂ ਤੋਂ ਉੱਭਰਨ ਵਿਚ ਯੋਗਦਾਨ ਪਾਉਣ ਲਈ ਵੀ ਸੁਚੇਤ ਕੀਤਾ | ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਵੀ ਡਾ. ਸਰਵਪਲੀ ਰਾਧਾਕਿ੍ਸ਼ਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਭਾਰਤੀ ਸਿੱਖਿਆ ਵਿਚ ਯੋਗਦਾਨ ਦਾ ਵਰਨਣ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਹੜ੍ਹਾਂ ਦੇ ਅਗਾਊਾ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ
Ad Position 24