14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਿਵਲ ਸਰਜਨ ਵਲੋਂ ਹੜ੍ਹਾਂ ਦੇ ਅਗਾਊਾ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-09-2025
ਫ਼ਰੀਦਕੋਟ, 5 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਵਲੋਂ ਜ਼ਿਲ੍ਹੇ ਦੇ ਕਿਸੇ ਪਿੰਡ ਜਾਂ ਸ਼ਹਿਰ 'ਚ ਹੜ੍ਹ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਥਿਤੀ ਨਾਲ ਨਿਪਟਣ ਲਈ ਅਗਾਊਾ ਪ੍ਰਬੰਧ ਕਰਨ ਲਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਜ਼ਰੂਰੀ ਮੀਟਿੰਗ ਕੀਤੀ ਗਈ ਤਾਂ ਕਿ ਲੋੜ ਪੈਣ 'ਤੇ ਹੜ੍ਹਾਂ ਦੀ ਸਥਿਤੀ ਦੌਰਾਨ ਪ੍ਰਭਾਵੀਆਂ ਨੂੰ ਸਿਹਤ ਸੇਵਾਵਾਂ ਪ੍ਰਵਾਨ ਕੀਤੀਆਂ ਜਾ ਸਕਣ | ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਮੈਡੀਕਲ ਟੀਮਾਂ ਤੇ ਰੈਪਿਡ ਰਿਸਪਾਂਸ ਟੀਮਾਂ ਤਿਆਰ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹੜ੍ਹਾਂ ਦੀ ਸਥਿਤੀ ਸੰਬੰਧੀ ਗਠਨ ਕੀਤੀਆਂ ਮੈਡੀਕਲ ਅਤੇ ਰੈਪਿਡ ਰਿਸਪਾਂਸ ਟੀਮਾਂ ਸਮੇਤ ਮੈਡੀਕਲ ਸਾਜੋ-ਸਾਮਾਨ ਤਿਆਰ ਬਰ ਤਿਆਰ ਰੱਖੀਆਂ ਜਾਣ | ਇਸ ਮੌਕੇ ਉਨ੍ਹਾਂ ਵਲੋਂ ਚੰਗੀ ਕਾਰਗੁਜ਼ਾਰੀ ਨਿਭਾਉਣ ਸਦਕਾ ਮਾਸ ਮੀਡੀਆ ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਵੀ ਭੇਟ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਿਵੇਕ ਰਾਜੌਰਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ, ਡਾ. ਸਰਵਦੀਪ ਸਿੰਘ ਰੋਮਾਣਾ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਡਾ. ਪ੍ਰਭਦੀਪ ਸਿੰਘ ਚਾਵਲਾ, ਲਖਵਿੰਦਰ ਸਿੰਘ ਕੈਂਥ, ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਸਿੰਗਲਾ, ਪੀ.ਐਨ.ਡੀ.ਟੀ. ਡੀਲਿੰਗ ਸਹਾਇਕ ਮਨੀਸ਼ ਕੁਮਾਰ, ਕੌਂਸਲਰ ਮਨਪ੍ਰੀਤ ਕੌਰ, ਜਗਵਿੰਦਰ ਸਿੰਘ ਅਤੇ ਕੌਸ਼ਲ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਪਾਂਸਰਸ਼ਿਪ ਤੇ ਫੋਸਟਰ ਕੇਅਰ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਅਗਲੀ ਖ਼ਬਰ ਆਨਲਾਈਨ ਅਧਿਆਪਕ ਦਿਵਸ ਮਨਾਇਆ
Ad Position 24