14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਪਾਂਸਰਸ਼ਿਪ ਤੇ ਫੋਸਟਰ ਕੇਅਰ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ

Ad Position 21
No active advertisement
ਅਜੀਤ ਡੈਸਕ 06-09-2025
ਫ਼ਰੀਦਕੋਟ, 5 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਹਾਇਕ ਕਮਿਸ਼ਨਰ (ਜ) ਗੁਰਕਿਰਨਦੀਪ ਸਿੰਘ ਵਲੋਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਵਲੋਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸੰਬੰਧੀ ਚਾਨਣਾ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੈ ਜਾਂ ਬੱਚੇ ਪਰਿਵਾਰ ਵਲੋਂ ਤਿਆਗ ਦਿੱਤੇ ਹੋਣ | ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ | ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਕਿਸੇ ਜਾਨਲੇਵਾ ਬਿਮਾਰੀ ਤੋਂ ਪੀੜਤ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫ਼ਤਾਂ ਦਾ ਸ਼ਿਕਾਰ, ਬਾਲ ਮਜ਼ਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ | ਉਨ੍ਹਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਾਲਾਨਾ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਾਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ | ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ 4000 ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ | ਇਸ ਉਪਰੰਤ ਸਮੂਹ ਕਮੇਟੀ ਵਲੋਂ ਨਵੇਂ ਆਏ ਕੇਸਾਂ ਨੂੰ ਵਿਚਾਰਿਆ ਗਿਆ ਅਤੇ ਪਹਿਲਾ ਤੋਂ ਚੱਲੇ ਆ ਰਹੇ ਕੇਸਾਂ ਦਾ ਵੀ ਰੀਵਿਊ ਕੀਤਾ ਗਿਆ | ਸਹਾਇਕ ਕਮਿਸ਼ਨਰ (ਜ) ਗੁਰਕਿਰਨਦੀਪ ਸਿੰਘ ਨੇ ਬਾਲ ਭਲਾਈ ਕਮੇਟੀ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਰੀਦਕੋਟ ਵਲੋਂ ਕੀਤੇ ਜਾਂਦੇ ਕੰਮਾਂ 'ਤੇ ਤਸੱਲੀ ਪ੍ਰਗਟਾਈ ਅਤੇ ਭਵਿਖ ਵਿਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ | ਇਸ ਮੌਕੇ ਚੇਅਰਮੈਨ ਬਾਲ ਭਲਾਈ ਕਮੇਟੀ, ਹਰਦਾਸ ਸਿੰਘ, ਮੈਂਬਰ ਬਾਲ ਭਲਾਈ ਕਮੇਟੀ, ਅਵਿਨਾਸ਼ ਕੌਰ ਅਤੇ ਤਜਿੰਦਰਪਾਲ ਕੌਰ, ਪ੍ਰੋਟੈਕਸ਼ਨ ਅਫ਼ਸਰ ਐਨ.ਆਈ.ਸੀ, ਸੁਮਨਦੀਪ ਸਿੰਘ, ਪ੍ਰੋਟੈਕਸ਼ਨ ਅਫ਼ਸਰ ਆਈ.ਸੀ, ਸੁਖਮੰਦਰ ਸਿੰਘ, ਸੁਪਰਡੈਂਟ ਅਬਜਰਵੇਸ਼ਨ ਹੋਮ, ਕੰਵਲਜੀਤ ਸਿੰਘ ਅਤੇ ਪ੍ਰੋਬੇਸ਼ਨ ਅਫ਼ਸਰ ਹਰੀਜੋਤ ਸਿੰਘ, ਪੁਲਿਸ ਵਿਭਾਗ ਤੋਂ ਜਸਮੇਲ ਸਿੰਘ, ਸੀਨੀਅਰ ਸਹਾਇਕ ਰੈੱਡ ਕਰਾਸ, ਨੀਲ ਕੰਠ, ਅਤੇ ਡਾਟਾ ਐਂਟਰੀ ਆਪ੍ਰੇਟਰ ਜਗਸੀਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਦੇ ਖ਼ੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਹੜ੍ਹਾਂ ਦੇ ਅਗਾਊਾ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24