ਜੈਤੋ, 5 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਸਵ: ਗੁਰਸੇਵਕ ਸਿੰਘ ਬਰਾੜ (ਚੈਨਾ) ਦੇ ਸਪੁੱਤਰ ਅਤੇ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਬਰਾੜ (ਚੈਨਾ) ਦੇ ਭਰਾ ਪਿ੍ਤਪਾਲ ਸਿੰਘ ਬਰਾੜ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ, ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ 7 ਸਤੰਬਰ 2025 (ਦਿਨ ਐਤਵਾਰ) ਨੂੰ ਦੁਪਹਿਰ 12 ਤੋਂ 1 ਵਜੇ ਗੁਰਦੁਆਰਾ ਸਾਹਿਬ ਪਿੰਡ ਚੈਨਾ (ਨੇੜੇ ਜੈਤੋ), ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗੀ | ਇਸ ਦੁੱਖ ਦੀ ਘੜੀ ਵਿਚ ਸੂਬਾ ਸਿੰਘ ਬਾਦਲ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬ), ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਗੁਰਚੇਤ ਸਿੰਘ ਢਿੱਲੋਂ ਵਰਕਿੰਗ ਕਮੇਟੀ ਮੈਂਬਰ, ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਮੈਨੇਜਰ ਮੁਕੰਦ ਸਿੰਘ ਸਰਾਵਾਂ, ਸਾਬਕਾ ਸਰਪੰਚ ਹਰਚਰਨ ਸਿੰਘ ਬਾਠ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਵਾਂਲੀ (ਰਾਮੂੰਵਾਲਾ) ਸਰਕਲ ਪ੍ਰਧਾਨ, ਸਰਕਲ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ, ਐਡਵੋਕੇਟ ਗੁਰਸਾਹਿਬ ਸਿੰਘ ਬਰਾੜ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਮੇਹਰ ਸਿੰਘ ਕਰੀਰਵਾਲੀ, ਸੂਰਜ ਭਾਰਦਵਾਜ, ਡਾ. ਮੁਹੰਮਦ ਸਲੀਮ ਖਿਲਜੀ, ਸਰਪੰਚ ਭਗਵੰਤ ਸਿੰਘ ਚੈਨਾ, ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ, ਮੇਜਰ ਸਿੰਘ ਗੋਂਦਾਰਾ ਰਾਮੂੰਵਾਲਾ, ਚਰਨਜੀਤ ਸਿੰਘ ਪੁੰਨੀ ਚੈਨਾ, ਜਸਵੀਰ ਸਿੰਘ ਸੀਰਾ ਦਲ ਸਿੰਘ ਵਾਲਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ ਆਦਿ ਆਗੂਆਂ ਨੇ ਪਿ੍ਤਪਾਲ ਸਿੰਘ ਬਰਾੜ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਰਾੜ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ |