ਕੋਟਕਪੂਰਾ, 5 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਾਕਮ ਸਿੰਘ ਸੀ.ਆਈ.ਏ ਸਟਾਫ਼ ਫ਼ਰੀਦਕੋਟ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ 'ਚ ਨੈਸ਼ਨਲ ਹਾਈਵੇ-54 ਸਿੱਖਾਂਵਾਲਾ ਰੋਡ ਕੋਟਕਪੂਰਾ ਮੌਜੂਦ ਸੀ ਤਾਂ ਸਿੱਖਾਂ ਵਾਲਾ ਬੱਸ ਸਟੌਪ ਪਰ ਦੋ ਨੌਜਵਾਨ ਬੈਠੇ ਹੋਏ ਦਿਖਾਈ ਦਿੱਤੇ | ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਨੌਜਵਾਨ ਨੇ ਹੱਥ ਵਿਚੋਂ ਕੋਈ ਚੀਜ਼ ਥੱਲੇ ਸੁੱਟ ਦਿੱਤੀ | ਸ਼ੱਕ ਦੇ ਆਧਾਰ 'ਤੇ ਇਨ੍ਹਾਂ ਨੂੰ ਕਾਬੂ ਕਰਕੇ ਥੱਲੇ ਸੁੱਟੀ ਲਿਫ਼ਾਫ਼ੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 40 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਕਰਨ ਸਿੰਘ ਅਤੇ ਗੌਤਮ ਦੋਵੇਂ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |