14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬਹੁਜਨ ਕਰਮਚਾਰੀ ਤੇ ਸੇਵਾ ਮੁਕਤ ਕਰਮਚਾਰੀ ਸੰਗਠਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-09-2025
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਕਰਮਚਾਰੀ ਤੇ ਸੇਵਾ ਮੁਕਤ ਕਰਮਚਾਰੀ ਸੰਗਠਨ ਦੀ ਮੀਟਿੰਗ ਸਥਾਨਕ ਗੋਨਿਆਣਾ ਚੌਂਕ ਸਥਿਤ ਧਰਮਸ਼ਾਲਾ ਵਿਖੇ ਹੋਈ, ਜਿਸ ਵਿਚ ਡਾ. ਰਿਤੂ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਹਿਬ ਕਾਂਸੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਨੂੰ ਕਾਂਸੀ ਰਾਮ ਜਿੰਦਾ ਹੈ, ਦੇ ਨਾਂਅ ਹੇਠ ਰੋਪੜ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਇਸ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਵੱਧ ਤੋਂ ਵੱਧ ਸ਼ਮੂਲੀਅਤ ਕੀਤੇ ਜਾਣ ਦੀ ਅਪੀਲ ਕੀਤੀ ਗਈ | ਡਾ. ਰਿਤੂ ਸਿੰਘ ਦੁਆਰਾ ਕਿਹਾ ਗਿਆ ਕਿ ਦੱਬੇ-ਕੁਚਲੇ ਸਮਾਜ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ, ਇਸ ਸੰਬੰਧੀ ਮਿਹਨਤ ਕੀਤੀ ਜਾ ਰਹੀ ਹੈ | ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕਾਂ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ਮਾਸਟਰ ਸੁਖਦੇਵ ਰਾਮ, ਮੁਕੰਦ ਸਿੰਘ, ਡਾ. ਸਵਰਨਜੀਤ ਸਿੰਘ, ਮਾਸਟਰ ਹਰਦੀਪ ਸਿੰਘ, ਤਰਸੇਮ ਸਿੰਘ ਲੱਖੇਵਾਲੀ ਆਦਿ ਨੇ ਸੰਬੋਧਨ ਕੀਤਾ | ਇਸ ਮੀਟਿੰਗ ਵਿਚ ਨੰਬਰਦਾਰ ਸ਼ਮਸ਼ੇਰ ਸਿੰਘ ਭੂੰਦੜ, ਗੁਰਬਖ਼ਸ਼ ਸਿੰਘ ਭਾਟੀਆ, ਚੌਧਰੀ ਬਲਵੀਰ ਸਿੰਘ ਆਦਿ ਹਾਜ਼ਰ ਸਨ | ਸੰਗਠਨ ਵਲੋਂ 9 ਸਤੰਬਰ ਨੂੰ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਪ੍ਰੀ-ਨਿਵਾਰਨ ਦਿਵਸ ਮੌਕੇ ਵੱਡੇ ਪੱਧਰ 'ਤੇ ਕਾਂਸ਼ੀ ਰਾਮ ਜਿੰਦਾ ਹੈ, ਨਾਂਅ ਹੇਠ ਮਨਾਉਣ ਦਾ ਐਲਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਅਧਿਆਪਕ ਦਿਵਸ ਮੌਕੇ ਕਾਲਜ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਯੂਨੀਅਨ ਦੇ ਵਫ਼ਦ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ
Ad Position 24