14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੁਲਿਸ ਵਲੋਂ ਅਧਿਆਪਕ ਦਿਵਸ ਮੌਕੇ ਕਾਲਜ ਅਧਿਆਪਕਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 06-09-2025
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਦਿਵਸ ਮੌਕੇ ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏ.ਐੱਸ.ਆਈ. ਤਰਸੇਮ ਸਿੰਘ ਇੰਚਾਰਜ ਟ੍ਰੈਫ਼ਿਕ ਸ੍ਰੀ ਮੁਕਤਸਰ ਸਾਹਿਬ ਅਤੇ ਉਨ੍ਹਾਂ ਦੀ ਟੀਮ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਅਧਿਆਪਕਾਂ ਦੇ ਕੰਮ ਦੀ ਪ੍ਰਸੰਸਾ ਕੀਤੀ ਗਈ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਅੱਗੇ ਵੀ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸਨਮਾਨਿਤ ਕੀਤੇ ਗਏ ਅਧਿਆਪਕਾਂ ਵਿਚ ਪਿ੍ੰਸੀਪਲ ਡਾ. ਜਗਜੀਵਨ ਕੌਰ, ਪ੍ਰੋ. ਜਗਦੀਪ ਕੁਮਾਰ ਬੱਤਰਾ, ਸੁਸ਼ੀਲ ਕੁਮਾਰ, ਦੌਲਧ ਸਿੰਘ ਬਰਾੜ, ਸ਼ਮਿੰਦਰ ਸਿੰਘ, ਸ਼ਮਿੰਦਰ ਸਿੰਘ ਮੜ੍ਹ, ਗੁਰਕਿਰਪਾਲ ਸਿੰਘ ਲੱਕੀ, ਜਗਦੀਪ ਸਿੰਘ, ਜਸਦੀਪ ਕੌਰ, ਵੀਰਪਾਲ ਕੌਰ ਸ਼ਾਮਿਲ ਹਨ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਧਿਆਪਕ ਸਾਡੇ ਸਮਾਜ ਦੇ ਸੁਨਹਿਰੀ ਭਵਿੱਖ ਦੇ ਨਿਰਮਾਤਾ ਹਨ ਅਤੇ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ | ਉਨ੍ਹਾਂ ਨੇ ਅਪੀਲ ਕੀਤੀ ਕਿ ਅਧਿਆਪਕ ਤੇ ਮਾਪੇ ਮਿਲ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਕਾਨੂੰਨੀ ਤੇ ਨੈਤਿਕ ਮੁੱਲਾਂ ਅਨੁਸਾਰ ਜੀਵਨ ਬਿਤਾਉਣ ਲਈ ਪ੍ਰੇਰਿਤ ਕਰਨ |
Ad Position 22
No active advertisement
ਪਿਛਲੀ ਖ਼ਬਰ ਮੈਗਾ ਸਿਹਤ ਜਾਂਚ ਕੈਂਪ ਭਲਕੇ ਅਗਲੀ ਖ਼ਬਰ ਬਹੁਜਨ ਕਰਮਚਾਰੀ ਤੇ ਸੇਵਾ ਮੁਕਤ ਕਰਮਚਾਰੀ ਸੰਗਠਨ ਦੀ ਮੀਟਿੰਗ
Ad Position 24