ਗਿੱਦੜਬਾਹਾ, 5 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਵਲੋਂ ਐਂਟੀ ਕੁਰੱਪਸ਼ਨ ਇੰਟਰਨੈਸ਼ਨਲ ਕੌਂਸਲ ਦੇ ਸਹਿਯੋਗ ਨਾਲ ਮੈਗਾ ਸਿਹਤ ਜਾਂਚ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਪੰਜਾਬ ਪ੍ਰਧਾਨ ਮੁਕੇਸ਼ ਗਰਗ ਅਤੇ ਪੰਜਾਬ ਸਲਾਹਕਾਰ ਅਜੇ ਗੋਇਲ ਨੇ ਦੱਸਿਆ ਕਿ ਇਹ ਕੈਂਪ 7 ਸਤੰਬਰ ਨੂੰ ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਪ੍ਰਸਿੱਧ ਕਾਰਡੀਓਲੋਜਿਸਟ ਡਾ. ਦਿਕਸ਼ਿਤ ਗੋਇਲ ਤੋਂ ਇਲਾਵਾ ਹੱਡੀਆ ਦੇ ਰੋਗਾਂ ਦੇ ਮਾਹਿਰ ਡਾ. ਖੇਮਨ ਗਰੋਵਰ ਅਤੇ ਪੇਟ ਰੋਗ ਮਾਹਿਰ ਡਾ. ਤਾਰਿਕ ਅਬਦੁੱਲਾ ਮੀਰ ਮਰੀਜ਼ਾਂ ਦੀ ਜਾਂਚ ਕਰਨਗੇ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਮਰੀਜ਼ਾਂ ਨੂੰ ਜਿੱਥੇ ਦਵਾਈਆਂ ਮੁਫ਼ਤ ਦਿੱਤੀਆ ਜਾਣਗੀਆਂ, ਉੱਥੇ ਹੀ ਉਨ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ |